???? ਮੁੱਖ ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ
???? ਅੱਜ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ
ਚੰਡੀਗੜ੍ਹ, 8 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –
ਵਿਧਾਨ ਸਭਾ ਚੋਣਾਂ ਦੀ ਤਾਰੀਖ ਦੀ ਘੋਸ਼ਣਾ ਦਾ ਇੰਤਜ਼ਾਰ ਅੱਜ ਖ਼ਤਮ ਹੋ ਜਾਵੇਗਾ।
ਪ੍ਰਾਪਤ ਸੂਚਨਾ ਮੁਤਾਬਕ ਮੁੱਖ ਚੋਣ ਕਮਿਸ਼ਨਰ ਵੱਲੋਂ ਅੱਜ ਬਾਅਦ ਦੁਪਹਿਰ ਸ਼ਾਮ ਤੱਕ ਪੰਜਾਬ ਸਮੇਤ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਅੱਜ 3:30 ਵਜੇ ਪ੍ਰੈਸ ਕਾਨਫਰੰਸ ਬੁਲਾ ਲਈ ਗਈ ਹੈ। ਇਹ ਕਾਨਫਰੰਸ ਵਿਗਿਆਨ ਭਵਨ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਚੋਣ ਕਮਿਸ਼ਨ ਵੱਲੋਂ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਨੀਪੁਰ ਅਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਜਾਣਗੀਆਂ।
Newsline Express