newslineexpres

Home ਮੁੱਖ ਪੰਨਾ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

by Newslineexpres@1

ਚੰਡੀਗੜ੍ਹ, 9  ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿਚ ਕੋਰੋਨਾ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਆਏ ਦਿਨ ਕਈ ਨੇਤਾ ਤੇ ਅਧਿਕਾਰੀ ਕੋਰੋਨਾ ਦੇ ਸੰਪਰਕ ਵਿਚ ਆ ਰਹੇ ਹਨ। ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਕੋਰੋਨਾ ਪਾਜੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਹੈ ਤੇ ਉਹ ਕੋਵਿਡ ਪ੍ਰੋਟੋਕਾਲ ਮੁਤਾਬਕ ਸਾਰੀਆਂ ਸਾਵਧਾਨੀਆਂ ਵਰਤ ਰਹੇ ਹਨ। ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ‘ਚ ਸੰਪਰਕ ਵਿਚ ਆਏ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਤੇ ਧਿਆਨ ਰੱਖਣ ਦੀ ਅਪੀਲ ਕੀਤੀ ਹੈ।

Related Articles

Leave a Comment