newslineexpres

Home Corona ਪਟਿਆਲਾ ਜ਼ਿਲ੍ਹੇ ਵਿੱਚ 284 ਕੋਰੋਨਾ ਕੇਸਾਂ ਦੀ ਪੁਸ਼ਟੀ; 4 ਦੀ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 284 ਕੋਰੋਨਾ ਕੇਸਾਂ ਦੀ ਪੁਸ਼ਟੀ; 4 ਦੀ ਮੌਤ

by Newslineexpres@1

ਪਟਿਆਲਾ, 17 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅੱਜ ਜ਼ਿਲ੍ਹੇ ਵਿੱਚ 284 ਕੇਸ ਕੋਵਿਡ ਪੋਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 155, ਨਾਭਾ 8, ਸਮਾਣਾ 1, ਰਾਜਪੁਰਾ 60, ਬਲਾਕ ਭਾਦਸੋਂ ਤੋਂ 4, ਬਲਾਕ ਕੋਲੀ 12, ਬਲਾਕ ਹਰਪਾਲਪੁਰ ਤੋਂ 5, ਬਲਾਕ ਕਾਲੋਮਾਜਰਾ ਤੋਂ 23, ਦੁਧਨਸਾਧਾ ਤੋਂ 7 ਅਤੇ ਬਲਾਕ ਸ਼ੁਤਰਾਣਾ ਤੋਂ 7 ਕੇਸ ਪਾਏ ਗਏ ਹਨ। 2 ਕੋਵਿਡ ਪੋਜ਼ੀਟਿਵ ਕੇਸ ਦੂਸਰੇ ਜ਼ਿਲ੍ਹਿਆਂ ਨੂੰ ਸ਼ਿਫਟ ਹੋਣ ਅਤੇ 2 ਡੁਪਲੀਕੇਟ ਐਂਟਰੀ ਡਲੀਟ ਹੋਣ ਕਾਰਨ ਜਿਲੇ੍ਹ ਵਿੱਚ ਕੋਵਿਡ ਪੋਜ਼ੀਟਿਵ ਕੇਸਾਂ ਦੀ ਗਿਣਤੀ 58,398 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 892 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 53,533 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 3474 ਹੋ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ 4 ਹੋਰ ਕੋਵਿਡ ਪੋਜ਼ੀਟਿਵ ਮਰੀਜਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1391 ਹੋ ਗਈ ਹੈ।

Related Articles

Leave a Comment