newslineexpres

Home Elections ???? ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
*???? ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕਿਆਂ ਲਈ ਦੋ-ਦੋ ਅਤੇ ਸਨੌਰ ਤੋਂ ਇਕ ਉਮੀਦਵਾਰ ਨੇ ਭਰੇ ਕਾਗਜ਼

???? ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
*???? ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕਿਆਂ ਲਈ ਦੋ-ਦੋ ਅਤੇ ਸਨੌਰ ਤੋਂ ਇਕ ਉਮੀਦਵਾਰ ਨੇ ਭਰੇ ਕਾਗਜ਼

by Newslineexpres@1


*????ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ
*????ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕਿਆਂ ਲਈ ਦੋ-ਦੋ ਅਤੇ ਸਨੌਰ ਤੋਂ ਇਕ ਉਮੀਦਵਾਰ ਨੇ ਭਰੇ ਕਾਗਜ਼

ਪਟਿਆਲਾ, 27 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ ਪੰਜ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅੱਜ 27 ਜਨਵਰੀ ਨੂੰ ਪਟਿਆਲਾ ਦਿਹਾਤੀ ਤੋਂ ਦੋ ਉਮੀਦਵਾਰਾਂ, ਪਟਿਆਲਾ ਸ਼ਹਿਰੀ ਤੋਂ ਦੋ ਉਮੀਦਵਾਰਾਂ ਤੇ ਸਨੌਰ ਹਲਕੇ ਤੋਂ ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਦਾਖਲ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ 110-ਪਟਿਆਲਾ ਦਿਹਾਤੀ ਲਈ ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਅਤੇ ਰਾਹੁਲ ਕਮਲ ਨੈਣ ਸਿੰਘ ਸੈਣੀ ਨੇ ਰਿਟਰਨਿੰਗ ਅਫ਼ਸਰ -ਕਮ- ਏ.ਡੀ.ਸੀ. (ਡੀ) ਗੌਤਮ ਜੈਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਅਤੇ 115-ਪਟਿਆਲਾ ਸ਼ਹਿਰੀ ਤੋਂ ਆਜ਼ਾਦ ਉਮੀਦਵਾਰ ਵਜੋਂ ਪੰਕਜ਼ ਮੋਹਿੰਦਰੁ ਤੇ ਆਜ਼ਾਦ ਉਮੀਦਵਾਰ ਗੁਰਮੁੱਖ ਸਿੰਘ ਵੱਲੋਂ ਰਿਟਰਨਿੰਗ ਅਫ਼ਸਰ -ਕਮ-ਐਸ.ਡੀ.ਐਮ ਚਰਨਜੀਤ ਸਿੰਘ ਕੋਲ ਨਾਮਜ਼ਦਗੀ ਕਾਗਜ਼ ਭਰੇ ਗਏ ਹਨ। 114-ਸਨੌਰ ਹਲਕੇ ‘ਚ ਆਜ਼ਾਦ ਉਮੀਦਵਾਰ ਜਗਦੇਵ ਸਿੰਘ ਵੱਲੋਂ ਰਿਟਰਨਿੰਗ ਅਫ਼ਸਰ -ਕਮ- ਸੁਯੰਕਤ ਕਮਿਸ਼ਨਰ ਨਗਰ ਨਿਗਮ ਜਸਲੀਨ ਕੌਰ ਭੁੱਲਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਸਬੰਧੀ ਮੁਕੰਮਲ ਜਾਣਕਾਰੀ ਮੋਬਾਈਲ ਐਪ ‘ਨੋ ਯੂਅਰ ਕੈਂਡੀਡੇਟ’ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ, 111- ਰਾਜਪੁਰਾ, 113-ਘਨੌਰ, 116-ਸਮਾਣਾ ਅਤੇ 117-ਸ਼ੁਤਰਾਣਾ ਵਿਖੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। *Newsline Express*

Related Articles

Leave a Comment