*???? ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਤੇ ਉਤਸਾਹ ਨਾਲ ਮਨਾਇਆ ਗਣਤੰਤਰ ਦਿਵਸ*
ਪਟਿਆਲਾ, 26 ਜਨਵਰੀ – ਸੁਨੀਤਾ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 73ਵਾਂ ਗਣਤੰਤਰ ਦਿਵਸ ਕੋਵਿਡ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਦੇ ਹੋਏ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਐਸਬੀਆਈ ਦੇ ਚੀਫ ਮੈਨੇਜਰ ਐੱਸ.ਪੀ. ਜੈਰਥ (ਮੁੱਖ ਮਹਿਮਾਨ) ਨੇ ਇਸ ਸ਼ੁਭ ਮੌਕੇ ‘ਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਤੇ ਪ੍ਰਧਾਨ ਵਿਪਿਨ ਸ਼ਰਮਾ, ਵੇਦ ਪ੍ਰਕਾਸ਼ ਸਿੰਗਲਾ, ਮਿੱਠੂ ਰਾਮ, ਚਮਨ ਲਾਲ ਸਿੰਗਲਾ, ਦੀਪਕ ਸੇਠ, ਕੇ ਕੇ ਮੋਦਗਿਲ ਅਤੇ ਜਤਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਤੋਂ ਅਲਾਵਾ ਗਿਆਨ ਜਯੋਤੀ ਐਜ਼ੂਕੇਸ਼ਨਲ ਇੰਸਟੀਚਿਊਟ ਦੇ ਉਪਕਾਰ ਸਿੰਘ, ਡਾਕਟਰ ਸਚਿਨ ਅਤੇ ਸਮਾਜ ਸੇਵਕ ਰੋਹਿਤ ਨੇ ਵੀ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ। ਉਸ ਦੌਰਾਨ ਐਨਸੀਸੀ, ਸਕਾਉਟਸ ਤੇ ਗਰਲ ਗਾਈਡਿੰਗ ਦੇ ਵਿਦਿਆਰਥੀਆਂ ਨੇ ਪਰੇਡ ਕਰਕੇ ਤਿਰੰਗੇ ਝੰਡੇ ਨੂੰ ਸਲਾਮੀ ਦੇ ਕੇ ਬਹੁਤ ਹੀ ਮਨੋਰਮ ਦ੍ਰਿਸ਼ ਪੇਸ਼ ਕੀਤਾ। ਇਸਦੇ ਨਾਲ ਹੀ ਭਾਰਤ ਮਾਤਾ ਦੇ ਜੈ ਘੋਸ਼ ਦੇ ਨਾਅਰੇ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਸਾਰਾ ਵਾਤਾਵਰਨ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਗਿਆ।
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਸਰਲਾ ਭਟਨਾਗਰ ne ਸਮਾਗਮ ਵਿੱਚ ਆਏ ਮਹਿਮਾਨਾਂ ਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਗਣਤੰਤਰ ਦਿਵਸ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਨੇ ਵੀ ਵਿਦਿਆਰਥੀਆਂ ਦੇ ਜੋਸ਼ ਅਤੇ ਉਤਸ਼ਾਹ ਦੀ ਪ੍ਰਸ਼ੰਸ਼ਾ ਕੀਤੀ ਅਤੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਉਪਰੰਤ ਵੰਦੇ ਮਾਤਰਮ ਦੇ ਗਾਇਨ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।
ਇਸ ਮੌਕੇ ਸਕੂਲ ਸਟਾਫ ਨੇ ਵਿਦਿਆਰਥੀਆਂ ਸਮੇਤ ਸਮਾਗਮ ਵਿੱਚ ਸ਼ਾਮਲ ਸਮੂਹ ਲੋਕਾਂ ਨੂੰ ਰਿਫਰੈਸ਼ਮੈਂਟ ਦਿੱਤੀ ਅਤੇ ਲੱਡੂ ਵੰਡੇ।
*Newsline Express*