???? ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਭਾਣਜਾ ਭੂਪਿੰਦਰ ਹਨੀ ਈਡੀ ਵੱਲੋਂ ਗਿਰਫ਼ਤਾਰ
ਚੰਡੀਗੜ੍ਹ, 4 ਫ਼ਰਵਰੀ- ਨਿਊਜ਼ਲਾਈਨ ਐਕਸਪ੍ਰੈਸ – ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ, ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਪ੍ਰੰਤੂ ਈਡੀ ਨੇ ਜਵਾਬਾਂ ਤੋਂ ਸੰਤੁਸ਼ਟ ਨਾ ਹੋਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਹਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 10 ਕਰੋੜ ਦੀ ਨਕਦੀ, 12 ਲੱਖ ਦੀ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੋਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ।
*Newsline Express*