newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Elections ???? ਪ੍ਰਧਾਨ ਮੰਤਰੀ ਮੋਦੀ 14, 16 ਤੇ 17 ਨੂੰ ਪੰਜਾਬ ਵਿੱਚ ਰੈਲੀਆਂ ਨੂੰ ਕਰਨਗੇ ਸੰਬੋਧਨ

???? ਪ੍ਰਧਾਨ ਮੰਤਰੀ ਮੋਦੀ 14, 16 ਤੇ 17 ਨੂੰ ਪੰਜਾਬ ਵਿੱਚ ਰੈਲੀਆਂ ਨੂੰ ਕਰਨਗੇ ਸੰਬੋਧਨ

by Newslineexpres@1

???? ਪ੍ਰਧਾਨ ਮੰਤਰੀ ਮੋਦੀ 14, 16 ਤੇ 17 ਨੂੰ ਪੰਜਾਬ ਵਿੱਚ ਰੈਲੀਆਂ ਨੂੰ ਕਰਨਗੇ ਸੰਬੋਧਨ

*???? ਜਲੰਧਰ, ਪਠਾਨਕੋਟ ਅਤੇ ਅਬੋਹਰ ਵਿਖੇ ਆਉਣਗੇ ਮੋਦੀ

ਚੰਡੀਗੜ੍ਹ, 9 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿੱਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਸੂਬੇ ਵਿੱਚ 3 ਰੈਲੀਆਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਕਵਰ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ‘ਚ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ।
ਉਹ ਦੂਜੀ ਰੈਲੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ ਰੈਲੀ 17 ਫਰਵਰੀ ਨੂੰ ਅਬੋਹਰ ਵਿੱਚ ਕਰਨਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਬਦਲ ਦੇਣਗੀਆਂ ਅਤੇ ਚੋਣਾਂ ਲੜ ਰਹੇ ਐਨਡੀਏ ਦੇ ਸਾਰੇ ਉਮੀਦਵਾਰਾਂ ਦਾ ਭਰੋਸਾ ਵਧਾਉਣਗੀਆਂ।
ਇਸ ਤਰ੍ਹਾਂ, ਪ੍ਰਧਾਨ ਮੰਤਰੀ ਸੂਬੇ ਦੇ ਸਾਰੇ ਖੇਤਰਾਂ, ਜਲੰਧਰ ‘ਚ ਦੋਆਬਾ, ਪਠਾਨਕੋਟ ਚ ਮਾਝਾ ਅਤੇ ਅਬੋਹਰ ਚ ਮਾਲਵਾ ਕਵਰ ਕਰਨਗੇ।

*Newsline Express*

Related Articles

Leave a Comment