ਜਲੰਧਰ – 12 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਵਿਖੇ ਰੈਲੀ ਕਰਨ ਆ ਰਹੇ ਹਨ। ਮੋਦੀ ਦੀ ਰੈਲੀ ਨੂੰ ਲੈ ਕੈ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਇਨ੍ਹਾਂ ਸਭ ਦੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਾਹ ਨਹੀਂ ਰੋਕਿਆ ਜਾਵੇਗਾ। ਪਿਛਲੀ ਵਾਰ ਵੀ 5 ਜਨਵਰੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਗਿਆ ਸੀ। ਬੱਸਾਂ ਵੀ ਰੋਕੀਆਂ ਗਈਆਂ ਹਨ, ਲੋਕਾਂ ਨੂੰ ਰੈਲੀਆਂ ‘ਤੇ ਪਹੁੰਚਣ ਲਈ ਰੋਕ ਲਗਾਈ ਗਈ ਸੀ, ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਇਸ ਵਾਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਪ੍ਰਦਰਸ਼ਨ ਕਰਾਂਗੇ ਪਰ ਰਾਹ ਨਹੀਂ ਰੋਕਿਆ ਜਾਵੇਗਾ। ਕਿਸਾਨ ਤਹਿਸੀਲ ਪੱਧਰ ’ਤੇ ਇਕੱਠੇ ਹੋ ਕੇ ਰੋਸ ਵਜੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕਣਗੇ। ਜਿਸ ਇਲਾਕੇ ਵਿੱਚ ਰੈਲੀ ਕੀਤੀ ਜਾਵੇਗੀ, ਉਥੇ ਕਿਸਾਨਾਂ ਵੱਲੋਂ ਸੜਕਾਂ ਦੇ ਕਿਨਾਰੇ ਕਾਲੇ ਝੰਡੇ ਵਿਖਾਏ ਜਾਣਗੇ।
previous post