newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Elections ????ਭਾਜਪਾ ਦੇ ਉਮੀਦਵਾਰ ਐੱਸ ਆਰ ਲੱਧੜ ‘ਤੇ ਜਾਨਲੇਵਾ ਹਮਲਾ ; ਹਸਪਤਾਲ ਦਾਖਲ

????ਭਾਜਪਾ ਦੇ ਉਮੀਦਵਾਰ ਐੱਸ ਆਰ ਲੱਧੜ ‘ਤੇ ਜਾਨਲੇਵਾ ਹਮਲਾ ; ਹਸਪਤਾਲ ਦਾਖਲ

by Newslineexpres@1

*????ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ‘ਤੇ ਜਾਨਲੇਵਾ ਹਮਲਾ ; ਹਸਪਤਾਲ ਦਾਖਲ*.

???? ਲੱਧੜ ਦੀ ਗੱਡੀ ਦੀ ਵੀ ਕੀਤੀ ਭੰਨ ਤੋੜ

ਲੁਧਿਆਣਾ – ਮੋਹਿਤ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਵਿਧਾਨਸਭਾ ਹਲਕਾ ਗਿਲ ਤੋਂ ਸਾਬਕਾ ਆਈਏਐਸ ਅਤੇ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿਚ ਸੁੱਚਾ ਰਾਮ ਲੱਧੜ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ ਜਿੰਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਇਨੋਵਾ ਗੱਡੀ ਵੀ ਬੁਰੀ ਤਰ੍ਹਾਂ ਭੰਨ ਦਿੱਤੀ ਹੈ।

ਹਸਪਤਾਲ ਵਿਚ ਦਾਖਲ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ

ਮਿਲੀ ਜਾਣਕਾਰੀ ਅਨੁਸਾਰ ਦੇਰ ਅੱਜ ਸ਼ਾਮ ਸ੍ਰੀ ਸੁੱਚਾ ਰਾਮ ਲੱਧੜ ਆਪਣੀ ਇਨੋਵਾ ਗੱਡੀ ਤੇ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ ਇਸੇ ਦੌਰਾਨ ਜਦੋਂ ਉਹ ਕਿਲਾ ਰਾਏਪੁਰ ਦੇ ਨੇੜੇ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੀ ਗੱਡੀ ਵੀ ਪੂਰੀ ਤਰ੍ਹਾਂ ਤੋੜ ਦਿੱਤੀ ਗਈ। ਜ਼ਖ਼ਮੀ ਹਾਲਤ ਵਿੱਚ ਸੁੱਚਾ ਲੱਧੜ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Comment