ਮਹਿਲ ਕਲਾਂ, 17 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਪੱਤਰ ‘ਚ ਲਿਖਿਆ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਚੋਂ ਕੱਢਿਆ ਜਾਂਦਾ ਹੈ। ਉੱਥੇ ਹੀ ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਜਲਦ ਹੀ ਕਿਸੇ ਹੋਰ ਪਾਰਟੀ ਦਾ ਪੱਲਾ ਫੜ੍ਹ ਸਕਦੇ ਹਨ।
previous post