ਚੰਡੀਗੜ੍ਹ, 19 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਨੂੰ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਐੱਫ.ਆਈ.ਆਰ. ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਅਰਵਿੰਦ ਕੇਜਰੀਵਾਲ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਆਪਣੀਆਂ ਜਨਤਕ ਮੀਟਿੰਗਾਂ ਵਿੱਚ ਹੋਰਨਾਂ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਵਿਰੁੱਧ ਝੂਠੇ ਅਤੇ ਮਨਘੜਤ ਦੋਸ਼ ਲਗਾ ਰਹੇ ਹਨ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਇਸ ਸ਼ਿਕਾਇਤ ਪੱਤਰ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਐਸ.ਏ.ਐਸ.ਨਗਰ ਦੇ ਐਸਐਸਪੀ ਨੂੰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣ 2022 ਲਈ 20 ਫਰਵਰੀ ਨੂੰ ਵੋਟਿੰਗ ਹੋਣੀ ਹੈ। ਚੋਣ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
previous post