newslineexpres

Breaking News
Home Elections ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਐਪਸ, ਵੈੱਬਸਾਈਟਸ ਤੇ ਸੋਸ਼ਲ ਮੀਡੀਆ ਬਲਾਕ

ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਐਪਸ, ਵੈੱਬਸਾਈਟਸ ਤੇ ਸੋਸ਼ਲ ਮੀਡੀਆ ਬਲਾਕ

by Newslineexpres@1

ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਐਪਸ, ਵੈੱਬਸਾਈਟਸ ਤੇ ਸੋਸ਼ਲ ਮੀਡੀਆ ਬਲਾਕ

ਨਵੀਂ ਦਿੱਲੀ – ਨਿਊਜ਼ਲਾਈਨ ਐਕਸਪ੍ਰੈਸ – ਕੇਂਦਰ ਸਰਕਾਰ ਨੇ ਖਾਲਿਸਤਾਨੀ ਸੰਗਠਨ ‘ਸਿੱਖਸ ਫਾਰ ਜਸਟਿਸ’ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪਸ ਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ ਦੀਆਂ ਐਪਸ, ਵੈੱਬਸਾਈਟ ਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਮੰਤਰਾਲੇ ਦਾ ਕਹਿਣਾ ਹੈ, “ਖੁਫੀਆ ਜਾਣਕਾਰੀ ਮਿਲੀ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਇਸ ਕਾਰਨ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਰਾਜਨੀਤੀ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਲਿਆ ਹੈ।’ ਸਿੱਖਸ ਫਾਰ ਜਸਟਿਸ ਨਾਂ ਦੇ ਸੰਗਠਨ ‘ਤੇ ਵੱਖਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਦਾ ਦੋਸ਼ ਹੈ। ਇਸ ਜਥੇਬੰਦੀ ਵੱਲੋਂ ਪੰਜਾਬ ‘ਚ ਪੀਐੱਮ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਸੰਨ੍ਹ ਦੇ ਮਾਮਲੇ ‘ਚ ਵੀ ਚਰਚਾ ‘ਚ ਆਈ ਸੀ। ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਨਾਲ ਜੁੜੇ ਕੇਸ ਦੇ ਵਕੀਲਾਂ ਨੂੰ ਇਸ ਸੰਗਠਨ ਵੱਲੋਂ ਧਮਕੀਆਂ ਦਿੱਤੇ ਜਾਣ ਦੀ ਚਰਚਾ ਸੀ। ਇੰਨਾ ਹੀ ਨਹੀਂ ਇਸ ਸੰਗਠਨ ਦਾ ਨਾਂ ਖਾਲਿਸਤਾਨ ਦੇ ਸਮਰਥਨ ‘ਚ ਰੈਫਰੈਂਡਮ ਕਰਵਾਉਣ ਦੇ ਮਾਮਲੇ ‘ਚ ਬ੍ਰਿਟੇਨ ਸਮੇਤ ਕਈ ਦੇਸ਼ਾਂ ‘ਚ ਵੀ ਆਇਆ ਸੀ।

Related Articles

Leave a Comment