newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਕੈਪਟਨ ਅਮਰਿੰਦਰ ਨੇ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਅਪੀਲ ਕੀਤੀ

ਕੈਪਟਨ ਅਮਰਿੰਦਰ ਨੇ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਅਪੀਲ ਕੀਤੀ

by Newslineexpres@1

ਪੰਜਾਬ ਸਰਕਾਰ ਨੂੰ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ

ਚੰਡੀਗੜ੍ਹ, 28 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਹੈ, ਜੋ ਵਿਦਿਆਰਥੀਆਂ ਦੀ ਜਲਦੀ ਵਾਪਸੀ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਸਕੇ।
ਪੰਜਾਬ ਸਰਕਾਰ ਵੱਲੋਂ ਪੱਕਾ ਫ਼ੋਨ ਨੰਬਰ ਸਥਾਪਤ ਕਰਨ ਦੇ ਬਾਵਜੂਦ ਇਸ ਕੰਮ ਲਈ ਅਜੇ ਤੱਕ ਕੋਈ ਨੋਡਲ ਅਫ਼ਸਰ ਨਿਯੁਕਤ ਨਹੀਂ ਕੀਤਾ ਗਿਆ।
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਮਾਪਿਆਂ ਦੀਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਯੂਕਰੇਨ ਤੋਂ ਆ ਰਹੀਆਂ ਖਬਰਾਂ ਅਤੇ ਉੱਥੇ ਦੇ ਖਰਾਬ ਮੌਸਮ ਅਤੇ ਭੋਜਨ ਤੋਂ ਬਿਨਾਂ ਬੰਕਰਾਂ ਤੇ ਮੈਟਰੋ ਸਟੇਸ਼ਨਾਂ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਕਾਰਨ ਡੂੰਘੇ ਦੁੱਖ ਵਿੱਚ ਹਨ।
ਹਾਲਾਂਕਿ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਵਾਪਸ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਇਨ੍ਹਾਂ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਯੂਕਰੇਨ ਵਿੱਚ ਸਥਿਤੀ ਦੀ ਗੰਭੀਰਤਾ ਨੂੰ ਸਮਝ ਸਕਦੇ ਹਨ, ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀ ਸਰਕਾਰ ਹਰ ਵਿਦਿਆਰਥੀ ਅਤੇ ਵਿਅਕਤੀ ਨੂੰ ਸੁਰੱਖਿਅਤ ਵਾਪਸ ਲਿਆਏਗੀ।

Related Articles

Leave a Comment