???? ਪੰਥ ਰਤਨ ਜਥੇ. ਟੌਹੜਾ ਇੰਸਟੀਚਿਉਟ ਵਿਖੇ ਅਕਾਦਮਿਕ ਕਾਰਜ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕੱਤਰਤਾ
???? ਸ਼ੋ੍ਮਣੀ ਕਮੇਟੀ ਅਜੌਕੀ ਪੀੜ੍ਹੀ ਨੂੰ ਕਰਵਾਏਗੀ ਗੁਰਮੁੱਖੀ ਟੀਚਰ ਟ੍ਰੇਨਿੰਗ ਕੋਰਸ : ਧਾਮੀ
ਬਹਾਦਰਗੜ੍ਹ/ਪਟਿਆਲਾ 3 ਮਾਰਚ – ਨਿਊਜ਼ਲਾਈਨ ਐਕਸਪ੍ਰੈਸ- ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਅਕਾਦਮਿਕ ਕਾਰਜ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਵਿਚਾਰ ਕਰਦਿਆਂ ਫੈਸਲਾ ਕੀਤਾ ਗਿਆ ਕਿ ਸ਼ੋ੍ਮਣੀ ਕਮੇਟੀ ਅਜੌਕੀ ਪੀੜ੍ਹੀ ਨੂੰ ਗੁਰਮੁਖੀ ‘ਚ ਸਮਰਥ ਬਣਾਉਣ ਲਈ ਗੁਰਮੁਖੀ ਟੀਚਰ ਟ੍ਰੇਨਿੰਗ ਕੋਰਸ ਕਰਵਾਏਗੀ।
ਇਸ ਮੌਕੇ ਸ. ਧਾਮੀ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ‘ਚ ਫੈਸਲਾ ਕੀਤਾ ਗਿਆ ਕਿ ਇੰਸਟੀਚਿਊਟ ਵਿਚ ਗੁਰਮੁਖੀ ਟੀਚਰ ਟ੍ਰੇਨਿੰਗ ਕੋਰਸ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਤਿਆਰ ਕੀਤੇ ਟੀਚਰ, ਦੇਸ਼-ਵਿਦੇਸ਼ ਵਿਚ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਗੁਰਬਾਣੀ ਅਤੇ ਪੰਜਾਬੀ ਸਿਖਾਉਣ ਦੇ ਸਮਰੱਥ ਹੋ ਸਕਣ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਕੋਰਸ ਦੇ ਨਾਲ ਨਾਲ ਗੁਰਮੁਖੀ ਸਿਖਾਉਣ ਲਈ ਇਕ ਤਿੰਨ ਮਹੀਨੇ ਦਾ ਸਰਟੀਫਿਕੇਟ ਕੋਰਸ ਵੀ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਕੋਰਸਾਂ ਦੀ ਸਰਟੀਫਿਕੇਸ਼ਨ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ’, ਫਤਿਹਗੜ੍ਹ ਵਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਲ 2019 ਵਿਚ ਸ਼ੁਰੂ ਕੀਤੇ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ਦੇ ਵਿਦਿਆਰਥੀਆਂ ਦਾ ਪਹਿਲਾ ਬੈਚ ਇਸ ਵਰ੍ਹੇ ਪਾਸਆਊਟ ਹੋ ਰਿਹਾ ਹੈ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਵਿਭਾਗਾਂ ਅਤੇ ਗੁਰਦੁਆਰਾ ਸਾਹਿਬਾਨ ਵਿਚ ਯਕੀਨਨ ਨਿਯੁਕਤ ਕੀਤਾ ਜਾਵੇਗਾ। ਨਿਊਜ਼ਲਾਈਨ ਐਕਸਪ੍ਰੈਸ ਨੂੰ ਜਾਰੀ ਪ੍ਰੈੱਸ ਨੋਟ ਵਿੱਚ ਦਸਿਆ ਗਿਆ ਹੈ ਕਿ ਇੰਸਟੀਚਿਊਟ ਵਿਚ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਚਲਦੇ ਰਹੇ ਰਿਫਰੈਸ਼ਰ ਕੋਰਸ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਨਵੇਂ ਭਰਤੀ ਹੋਏ ਮੁਲਾਜ਼ਮ, ਪ੍ਰਬੰਧਕੀ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ, ਰਿਫਰੈਸ਼ਰ/ਸਿਖਲਾਈ ਕੋਰਸ ਕਰਨਗੇ।
ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਪਰਮਜੀਤ ਸਿੰਘ ਸਰੋਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲੱਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਸਾਬਕਾ ਪ੍ਰਫੈਸਰ ਡਾ. ਬਿ੍ਰਜਪਾਲ ਸਿੰਘ, ਡਾ. ਗੁਰਮੇਲ ਸਿੰਘ ਸ/ਪ੍ਰੋਫੈਸਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਚਮਕੌਰ ਸਿੰਘ ਡਾਇਰੈਕਟਰ ਟੌਹੜਾ ਇੰਸਟੀਚਿਊਟ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ, ਸਾਬਕਾ ਸਕੱਤਰ ਸ. ਗੁਰਦਰਸ਼ਨ ਸਿੰਘ ਸਮੇਤ ਸਮੂਹ ਸਟਾਫ ਤੇ ਪਤਵੰਤੇ ਸੱਜਣ ਹਾਜ਼ਰ ਸਨ।