newslineexpres

Home Chandigarh ਬੀਬਾ ਜੈ ਇੰਦਰ ਕੌਰ ਬਣੇ ਜੱਟ ਮਹਾਸਭਾ ਪੰਜਾਬ ਦੇ ਪ੍ਰਧਾਨ

ਬੀਬਾ ਜੈ ਇੰਦਰ ਕੌਰ ਬਣੇ ਜੱਟ ਮਹਾਸਭਾ ਪੰਜਾਬ ਦੇ ਪ੍ਰਧਾਨ

by Newslineexpres@1
-ਬੀਬਾ ਜੈ ਇੰਦਰ ਕੌਰ ਬਣੀ ਜੱਟ ਮਹਾਸਭਾ ਪੰਜਾਬ ਦੀ ਪ੍ਰਧਾਨ

-ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅਹੁਦੇ ਤੇ ਹੋਏ ਨਿਯੁਕਤ

ਪਟਿਆਲਾ, 8 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਅਖਿਲ ਭਾਰਤੀ ਜੱਟ ਮਹਾਂਸਭਾ ਵੱਲੋਂ ਅੱਜ ਬੀਬਾ ਜੈ ਇੰਦਰ ਕੌਰ ਨੂੰ ਜੱਟ ਮਹਾਂਸਭਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਡਾਕਟਰ ਨਵਜੋਤ ਕੌਰ ਸਿੱਧੂ ਦੀ ਜਗ੍ਹਾ ਇਸ ਅਹੁਦੇ ਤੇ ਨਿਯੁਕਤ ਹੋਏ। ਇਸ ਮੌਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਜੱਟ ਮਹਾਸਭਾ ਪੰਜਾਬ ਦੇ ਪ੍ਰਧਾਨ ਅਤੇ ਅਖਿਲ ਭਾਰਤੀ ਜੱਟ ਮਹਾਂਸਭਾ ਦੇ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਯੁਵਰਾਜ ਰਣਇੰਦਰ ਸਿੰਘ ਨੇ ਸਾਂਝੇ ਤੌਰ ਤੇ ਅਦਾ ਕੀਤੀ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਅਖਿਲ ਭਾਰਤੀ ਜੱਟ ਮਹਾਸਭਾ ਦੇ ਪ੍ਰਧਾਨ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਹੋਈ, ਇਸ ਵੱਡੀ ਜ਼ਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਜੋੜ ਕੇ ਜੱਟ ਮਹਾਂਸਭਾ ਪੰਜਾਬ ਦੀ ਚੜ੍ਹਦੀਕਲਾ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ।

Related Articles

Leave a Comment