-ਪੰਜਾਬ ਦੇ 70 ਸਾਲਾ ਸਾਬਕਾ ਕਾਂਗਰਸੀ MLA ਨੂੰ ਮਿਲ ਰਹੀਆਂ ਹਨ ਵਧਾਈਆਂ
ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਵਧਾਈ ਕਾਂਗਰਸ ਪਾਰਟੀ ਦੀ ਜਿੱਤ ਲਈ ਨਹੀਂ ਸਗੋਂ ਭਦੌੜ ਤੋਂ ਸਾਬਕਾ ਵਿਧਾਇਕ ਨਿੰਮਾ ਨੂੰ ਦਿੱਤੀ ਜਾ ਰਹੀ ਹੈ। ਚੰਨੀ ਦੇ ਚਹੇਤੇ 70 ਸਾਲਾ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ 32 ਸਾਲਾ ਔਰਤ ਨਾਲ ਵਿਆਹ ਕਰਵਾ ਲਿਆ ਹੈ। ਮਾਮਲਾ ਲਵ ਸਟੋਰੀ ਦਾ ਦੱਸਿਆ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦੇ ਤੌਰ ਤੇ ਨਿਰਮਲ ਸਿੰਘ ਨਿੰਮਾ 1992 ਵਿੱਚ ਹਲਕਾ ਭਦੌੜ ਤੋਂ ਵਿਧਾਨ ਸਭਾ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਨਿੰਮਾ ਦੀ ਪਤਨੀ ਦਾ ਕਰੀਬ ਡੇਢ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ 6 ਮਾਰਚ, 2022 ਨੂੰ ਉਨ੍ਹਾਂ ਨੇ ਲੁਧਿਆਣਾ ਦੀ ਇੱਕ 32 ਸਾਲਾਂ ਔਰਤ ਨਾਲ ਵਿਆਹ ਕਰਵਇਆ ਹੈ।