ਦਿੱਲੀ, 11 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਆਮ ਆਦਮੀ ਪਾਰਟੀ ਦੀ ਇਤਿਹਾਸ ਜਿੱਤ ਪਿੱਛੋਂ ਭਗਵੰਤ ਮਾਨ ਅੱਜ ਦਿੱਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਤੇ ਪਾਰਟੀ ਦੀ ਪੰਜਾਬ ਵਿੱਚ ਜਿੱਤ ਤੋਂ ਬਾਅਦ ਅੱਜ ਪਹਿਲੀ ਵਾਰ ਭਗਵੰਤ ਮਾਨ ਕੇਜਰੀਵਾਲ ਨੂੰ ਮਿਲੇ। ਉਨ੍ਹਾਂ ਨੇ ਪੈਰ ਛੂਹ ਕੇ ਕੇਜਰੀਵਾਲ ਤੋਂ ਅਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਾਇਆ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਥੇ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਗਲ ਲਾ ਕੇ ਇਸ ਜਿੱਤ ਦੀ ਵਧਾਈ ਦਿੱਤੀ।
previous post