ਚੰਡੀਗੜ੍ਹ, 11 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਸੀਐੱਮ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੰਤਰੀ ਮੰਡਲ ਦੀ ਬੈਠਕ ਕੀਤੀ ਗਈ ਸੀ। ਹਾਲਾਂਕਿ ਜਦੋ ਤੱਕ ਪੰਜਾਬ ਦੇ ਨਵੇਂ ਸੀਐੱਮ ਆਪਣਾ ਅਹੁਦਾ ਨਹੀਂ ਸਾਂਭ ਲੈਂਦੇ ਉਸ ਸਮੇਂ ਤੱਕ ਚਰਨਜੀਤ ਸਿੰਘ ਚੰਨੀ ਕਾਰਜਕਾਰੀ ਸੀਐੱਮ ਵੱਜੋਂ ਰਹਿਣਗੇ। ਦੋਵੇਂ ਹਲਕਿਆਂ ਤੋਂ ਹਾਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਸੀਐੱਮ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਬੈਠਕ ਕੀਤੀ ਸੀ। ਦੱਸ ਦਈਏ ਕਿ ਆਪਣੇ ਅਸਤੀਫੇ ਦੌਰਾਨ ਉਨ੍ਹਾਂ ਨੇ 15ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਵੀ ਕੀਤੀ। ਬੀਤੇ ਦਿਨ ਪੰਜਾਬ ਵਿਧਾਨਸਭਾ ਚੋਣਾਂ ਦਾ ਨਤੀਜਾ ਸਾਹਮਣੇ ਆਇਆ ਜਿਸ ’ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਦੇ ਨਾਲ ਇਤਿਹਾਸਿਕ ਜਿੱਤ ਹਾਸਿਲ ਕੀਤੀ। ਪੰਜਾਬ ਵਿੱਚ ਜਿੱਤ ਨਾਲ ਆਮ ਆਦਮੀ ਪਾਰਟੀ ਪੂਰੇ ਰਾਜ ਦੀ ਵਾਗਡੋਰ ਸੰਭਾਲੇਗੀ। ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਕਿ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਰਵਾਇਤੀ ਪਾਰਟੀਆਂ ਤੋਂ ਜਨਤਾ ਦੇ ਮੋਹ ਦਾ ਫਾਇਦਾ ਉਠਾਉਂਦੇ ਹੋਏ, ‘ਆਪ’ ਨੇ ਚੋਣ ਮੁਹਿੰਮ ਦੌਰਾਨ ਵਿਰੋਧੀ ਪਾਰਟੀਆਂ ‘ਤੇ ਰਾਜ ਨੂੰ ਲੁੱਟਣ ਦਾ ਦੋਸ਼ ਲਗਾਉਂਦੇ ਹੋਏ ਬਦਲਾਅ ਦੀ ਬੇਨਤੀ ਕੀਤੀ ਸੀ।