newslineexpres

Home ਮੁੱਖ ਪੰਨਾ ਪੰਜਾਬ ‘ਚ ਲਾਗੂ ‘ਚੋਣ ਜ਼ਾਬਤਾ’ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ

ਪੰਜਾਬ ‘ਚ ਲਾਗੂ ‘ਚੋਣ ਜ਼ਾਬਤਾ’ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ

by Newslineexpres@1

ਚੰਡੀਗੜ੍ਹ, 12 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ‘ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 8 ਜਨਵਰੀ, 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Related Articles

Leave a Comment