newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਭਗਵੰਤ ਮਾਨ ਦੇ ਰੋਡ ਸ਼ੋਅ ਵਿੱਚ ਅੰਮ੍ਰਿਤਸਰ ਗਈ ਬੱਸ ਵਾਪਸੀ ਮੌਕੇ ਪਲਟੀ, ਦਰਜਨਾਂ ਜਖਮੀ

ਭਗਵੰਤ ਮਾਨ ਦੇ ਰੋਡ ਸ਼ੋਅ ਵਿੱਚ ਅੰਮ੍ਰਿਤਸਰ ਗਈ ਬੱਸ ਵਾਪਸੀ ਮੌਕੇ ਪਲਟੀ, ਦਰਜਨਾਂ ਜਖਮੀ

by Newslineexpres@1
ਭਗਵੰਤ ਮਾਨ ਦੇ ਰੋਡ ਸ਼ੋਅ ਵਿੱਚ ਅੰਮ੍ਰਿਤਸਰ ਗਈ ਬੱਸ ਵਾਪਸੀ ਮੌਕੇ ਪਲਟੀ, ਦਰਜਨਾਂ ਜਖਮੀ

ਨਾਭਾ, 14 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸੀਐਮ ਬਣਨ ਜਾ ਰਹੇ ਭਗਵੰਤ ਮਾਨ ਦੇ ਰੋਡ ਸ਼ੋਅ ਵਿੱਚ ਅੰਮ੍ਰਿਤਸਰ ਗਈ ਪੀ ਆਰ ਟੀ ਸੀ ਦੀ ਬੱਸ ਪਲਟਣ ਦੀ ਖਬਰ ਹੈ। ਸਰਕਾਰੀ ਬੱਸ ਦਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਲੈ ਵਾਪਿਸ ਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਨਾਭਾ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਸਮਰਥਕ ਪੀ.ਆਰ.ਟੀ.ਸੀ ਦੀ ਬੱਸ ਵਿੱਚ ਸਵਾਰ ਸਨ, ਜਿਸ ਵਿੱਚ ਇਹ ਹਾਦਸਾ ਵਾਪਰਿਆ। ਅੰਮ੍ਰਿਤਸਰ ਤੋਂ ਨਾਭਾ ਨੂੰ ਪਰਤਦੇ ਸਮੇਂ ਇਲਾਕੇ ਦੇ ਪਿੰਡ ਤੁੰਗਾਂ ਦੀ ਲਿੰਕ ਸੜਕ ‘ਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਰਾਤ ਕਰੀਬ 10.30 ਵਜੇ ਵਾਪਰਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਕੁਝ ਲੋਕ ਮਾਮੂਲੀ ਜ਼ਖਮੀ ਹੋਏ ਹਨ।
ਨਾਭਾ ਦੇ ਪਿੰਡ ਚੱਠੇ ਵਿਖੇ ਜਦੋਂ ਸਰਕਾਰੀ ਬੱਸ ਰਾਤ ਦੇ ਸਮੇਂ ਵਰਕਰਾਂ ਨੂੰ ਪਿੰਡਾਂ ਚ ਉਤਾਰਨ ਆਈ ਸੀ। ਪੀਆਰਟੀਸੀ ਦੀ ਬੱਸ ਜਦੋਂ ਆਪਣਾ ਮੋੜ ਕੱਟ ਰਹੀ ਸੀ ਤਾਂ ਅਚਾਨਕ ਪਲਟ ਗਈ। ਜਿਸ ਵਿੱਚ ਬੈਠੇ ਵਰਕਰਾਂ ਨੂੰ ਬੱਸ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਣਾ ਪਿਆ ਜਿਸ ਦਰਜਨਾਂ ਵਿਅਕਤੀ ਫੱਟੜ ਹੋ ਗਏ, ਜਿਹਨਾਂ ਨੂੰ ਸਰਕਾਰੀ ਹਸਪਤਾਲ ਨਾਭਾ ਦੇ ਵਿੱਚ ਇਲਾਜ ਲਈ ਲਿਆਂਦਾ ਗਿਆ।

Related Articles

Leave a Comment