ਨਵਾਂਸ਼ਹਿਰ, 15 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ’ਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।