newslineexpres

Home Chandigarh ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਭਗਵੰਤ ਮਾਨ

by Newslineexpres@1
ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਭਗਵੰਤ ਮਾਨ
-ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂ ਹੋਣਗੇ ਸ਼ਾਮਲ

ਚੰਡੀਗੜ੍ਹ, 16 ਮਾਰਚ : ਨਿਊਜ਼ਲਾਈਨ ਐਕਸਪ੍ਰੈਸ –  ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਸਮਾਰੋਹ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਜ਼ਿਲ੍ਹੇ ਵਿੱਚ ਸਥਿਤ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ, ਜੋ ਕਿ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ। ਭਗਵੰਤ ਮਾਨ ਅੱਜ ਇਕੱਲੇ ਹੀ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਸਹੁੰ ਚੁਕਾਉਣ ਲਈ ਪਿੰਡ ਖਟਕੜ ਕਲਾਂ ਪਹੁੰਚਣਗੇ।ਇਸ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਵੀ ਸ਼ਾਮਲ ਹੋਣਗੇ। ਭਗਵੰਤ ਮਾਨ ਅੱਜ ਦੁਪਹਿਰ ਕਰੀਬ 12:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਮਾਗਮ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਸਵੇਰ ਤੋਂ ਹੀ ਕਾਫ਼ਲੇ ਰਵਾਨਾ ਹੋ ਰਹੇ ਹਨ।

 

Related Articles

Leave a Comment