newslineexpres

Home ਮੁੱਖ ਪੰਨਾ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

by Newslineexpres@1

ਚੰਡੀਗੜ੍ਹ, 19 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵੱਲੋਂ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸੰਧਵਾਂ ਨੇ ਟਵੀਟ ਕਰਕੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ ਮੇਰੇ ‘ਤੇ ਵਿਸ਼ਵਾਸ ਕਰਨ ਲਈ ਬਹੁਤ-ਬਹੁਤ ਧੰਨਵਾਦ।

Related Articles

Leave a Comment