newslineexpres

Home ਪੰਜਾਬ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

by Newslineexpres@1

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ, 21 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਮਾਨ ਸਰਕਾਰ ਵੱਲੋਂ ਕੈਬਨਿਟ ਮੀਟਿੰਗਾਂ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ ਸੱਦ ਲਿਆ ਗਿਆ ਹੈ, ਜਦ ਕਿ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ।ਪੰਜਾਬ ਦੇ ਨਵੇਂ ਸੀ.ਐਮ ਭਗਵੰਤ ਮਾਨ ਨੇ ਸੰਧਵਾ ਨੂੰ ਨਵਾਂ ਸਪੀਕਰ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਮਾਨ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾ ਦਾ ਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਲਈ ਨਾਮਜ਼ਦ ਕੀਤਾ ਗਿਆ ਸੀ, ਪਰ ਅਜੇ ਤੱਕ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ, ਜਦਕਿ ਅੱਜ ਕੁਲਤਾਰ ਸਿੰਘ ਸੰਧਵਾ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ।

Related Articles

Leave a Comment