ਐੱਸ.ਏ.ਐੱਸ.ਨਗਰ, 22 ਮਾਰਚ – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ਕਰਕੇ 23 ਮਾਰਚ (ਬੁੱਧਵਾਰ) ਦੀ ਪੰਜਾਬ ਸਰਕਾਰ ਵਲੋਂ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਦਿਨ ਨੂੰ ਹੋਣ ਵਾਲੀ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕੀਤੀ ਜਾਂਦੀ ਹੈ ਅਤੇ ਹੁਣ ਇਹ ਪ੍ਰੀਖਿਆ ਮਿਤੀ 2 ਅਪ੍ਰੈਲ (ਸ਼ਨਿੱਚਰਵਾਰ) ਨੂੰ ਸਵੇਰੇ 10:30 ਵਜੇ ਹੋਵੇਗੀ।
previous post