newslineexpres

Joe Rogan Podcasts You Must Listen
Home ਪੰਜਾਬ ਪੰਜਾਬ ਵਿੱਚ ਰਿਸ਼ਵਤਖੋਰੀ ਖਤਮ ਕਰਨ ਲਈ ਭਗਵੰਤ ਮਾਨ ਵੱਲੋਂ ਐਂਟੀ-ਕੁਰੱਪਸ਼ਨ ਨੰਬਰ ਜਾਰੀ

ਪੰਜਾਬ ਵਿੱਚ ਰਿਸ਼ਵਤਖੋਰੀ ਖਤਮ ਕਰਨ ਲਈ ਭਗਵੰਤ ਮਾਨ ਵੱਲੋਂ ਐਂਟੀ-ਕੁਰੱਪਸ਼ਨ ਨੰਬਰ ਜਾਰੀ

by Newslineexpres@1

ਖਟਕੜ ਕਲਾਂ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਖਤਮ ਕਰਨ ਲਈ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਇਸ ਨੂੰ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਕਿਹਾ ਜਾਵੇਗਾ। ਖਟਕੜ ਕਲਾਂ ਵਿਖੇ ਪੰਜਾਬ ਦੇ ਲੋਕਾਂ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਮਾਨ ਨੇ ਕਿਹਾ ਕਿ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਇਹ ਨੰਬਰ ਜਾਰੀ ਕੀਤਾ ਗਿਆ ਹੈ।
ਮਾਨ ਨੇ ਕਿਹਾ, “ਕਿਸੇ ਵੀ ਅਧਿਕਾਰੀ ਦੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾ ਨਾ ਕਰੀਓ ਬਸ ਉਸਦੀ ਦੀ ਵੀਡੀਓ ਰਿਕਾਰਡ ਕਰਕੇ ਮੈਨੂੰ ਵ੍ਹਾਟਸਐਪ ‘ਤੇ ਭੇਜੋ। ਉਨ੍ਹਾਂ ਕਿਹਾ ਕਿ ਸਾਡੇ ਸਟਾਫ਼ ਵੱਲੋਂ ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਜੇ ਕੋਈ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ, ਫਿਰ ਉਹ ਭਾਵੇਂ ਸਾਡਾ ਮੰਤਰੀ ਹੋਵੇ, ਜਾਂ ਵਿਧਾਇਕ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।”

Related Articles

Leave a Comment