-ਵਿਸ਼ਵ ਜਲ ਦਿਵਸ ‘ਤੇ ਪਿੰਡ ਕਿਸ਼ਨਗੜ੍ਹ ਦੇ ਲੋਕਾਂ ਨੂੰ ਪਾਣੀ ਬਚਾਉਣ ਦਾ ਦਿੱਤਾ ਸੰਦੇਸ਼
ਮਾਨਸਾ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪਾਣੀ ਦੀ ਹੁੰਦੀ ਦੁਰਵਰਤੋ ਨੂੰ ਰੋਕਣ ਲਈ ਅਤੇ ਪੀਣ ਵਾਲੇ ਸਾਫ਼ ਪਾਣੀ ਨੂੰ ਬਚਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ 22 ਮਾਰਚ ਦੇ ਦਿਨ ਵਿਸ਼ਵ ਜਲ ਦਿਵਸ ਮਨਾਇਆ ਗਿਆ। ਜਿਲ੍ਹਾ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਦੇ ਲੋਕਾਂ ਨੂੰ ਪਾਣੀ ਬਚਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਦੱਸਿਆ ਗਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ ਦਿਨ ਡਿੱਗਦਾ ਜਾ ਰਿਹਾ ਹੈ ਅਤੇ ਇਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਪਿੰਡ ਵਾਸੀਆਂ ਨੂੰ ਪਾਣੀ ਦੀ ਗੁਣਵਤਾ ਜਾਂਚ ਕਰਨਾ ਵੀ ਸਿਖਾਇਆ ਗਿਆ ਤਾਂ ਜੋ ਉਹ ਆਪ ਪਾਣੀ ਟੈਸਟ ਕਰ ਸਕਣ। ਪਾਣੀ ਦਾ ਮਹੱਤਵ ਦੱਸਦਿਆਂ ਇਸਨੂੰ ਬਚਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਜਗਸੀਰ, ਕਾਰਜਕਾਰੀ ਇੰਜੀਨੀਅਰ ਰਵਿੰਦਰ ਬਾਂਸਲ, ਉੱਪ ਮੰਡਲ ਇੰਜੀਨੀਅਰ ਸੁਰਿੰਦਰ ਕੁਮਾਰ, ਸੀ.ਡੀ.ਐੱਸ. ਹਰਜਿੰਦਰ ਸਿੰਘ, ਬੀ.ਆਰ.ਸੀ. ਮਨਦੀਪ ਸਿੰਘ, ਹਰਮਨਦੀਪ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜਰ ਸਨ।