ਲਖਨਊ, 25 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਆਦਿਤਿਆਨਾਥ ਯੋਗੀ ਨੇ ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਇੱਕ ਸ਼ਾਨਦਾਰ ਸਮਾਗਮ ਦੌਰਾਨ ਮੁੱਖ ਮਤੰਰੀ ਦੇ ਅਹੁਦੇ ਦੀ ਸਹੁੰ ਚੁੱਕੀ। ਉਹ ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਤੋਂ ਬਾਅਦ ਦੂਜੀ ਵਾਰ ਹੀ ਕੇਸ਼ਵ ਪ੍ਰਸ਼ਾਦ ਮੌਰਿਆ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।ਮੌਰਿਆ ਵਿਧਾਨ ਸਭਾ ਦੀ ਚੋਣ ਹਾਰ ਗਏ ਸਨ, ਪਰ ਉਨ੍ਹਾਂ ਨੂੰ ਫੇਰ ਵੀ ਉਪ ਮੁੱਖ ਮੰਤਰੀ ਬਣਿਆ ਹੈ।
ਮੌਰਿਆ ਤੋਂ ਬਾਅਦ ਬ੍ਰਿਜੇਸ਼ ਪਾਠਕ ਨੂੰ ਤੀਜੇ ਨੰਬਰ ਉੱਤੇ ਸਹੁੰ ਚੁਕਾਈ ਗਈ। ਉਹ ਵੀ ਸੂਬੇ ਦੇ ਉੱਪ ਮੁੱਖ ਮੰਤਰੀ ਬਣੇ ਹਨ।
ਚੌਥੇ ਸਥਾਨ ਦੇ ਸੁਰੇਸ਼ ਕੁਮਾਰ ਖੰਨਾ ਅਤੇ ਪੰਜਵੇਂ ਸਥਾਨ ਉੱਤੇ ਸੂਰਿਆ ਪ੍ਰਤਾਪ ਸ਼ਾਹੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਆਵਾਜਾਈ ਮੰਤਰੀ ਨਿਤਨ ਗਡਕਰੀ ਸਣੇ ਕੋਈ ਕੇਂਦਰੀ ਪਹੁੰਚੇ ਹੋਏ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਸਣੇ ਭਾਜਪਾ ਸਾਸ਼ਿਤ ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।