ਜਲੰਧਰ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ -ਆਮ ਆਦਮੀ ਪਾਰਟੀ ਦੁਆਰਾ ਧੋਖਾਧੜੀ ਜਾਲਸਾਜ਼ੀ ਤੇ ਰੋਕ ਲਈ ਸ਼ੁਰੂ ਕੀਤੀ ਐਕਸ਼ਨ ਲਾਈਨ ਐਕਟਿਵ ਹੋ ਗਈ ਹੈ। ਲੋਕਾਂ ਵਲੋਂ ਵੀ ਇਸ ਹੈਲਪਲਾਈਨ ਤੇ ਲਗਾਤਾਰ ਸ਼ਿਕਾਇਤਾਂ ਦਰਜ਼ ਕੀਤੀਆਂ ਜਾ ਰਹੀਆਂ ਹਨ, ਤਾਜ਼ਾ ਜਾਣਕਾਰੀ ਮੁਤਾਬਿਕ, ਜਲੰਧਰ ਦੀ ਤਹਿਸੀਲ ‘ਚ ਕੰਮ ਕਰਦੀ ਮਹਿਲਾ ਕਲਰਕ ਮੀਨੂੰ ਦੀ ਗ੍ਰਿਫਤਾਰੀ ਹੋਈ ਹੈ। ਹੈਲਪ ਲਾਈਨ ਤੇ ਦਰਜ਼ ਕੀਤੀ ਸ਼ਿਕਾਇਤ ਮੁਤਾਬਿਕ ਇਹ ਮਹਿਲਾ ਕਲਰਕ ਨੂੰ ਨੌਕਰੀ ਦਿਵਾਉਣ ਦੇ ਨਾਂ ‘ਤੇ 4.80 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮੀਨੂੰ ਨੂੰ ਵੀਡੀਓ ਅਤੇ ਸਕਰੀਨ ਸ਼ਾਟ ਨੇ ਫਸਾਇਆ ਸੀ। ਤਹਿਸੀਲ ਕਲਰਕ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਹੈ। ਡੀਸੀ ਜਲੰਧਰ ਘਨਸ਼ਿਆਮ ਥੋਰੀ ਨੇ ਕਲਰਕ ਮੀਨੂੰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਤਹਿਸੀਲਦਾਰ ਜਲੰਧਰ-1 ਦੇ ਦਫ਼ਤਰ ਵਿੱਚ ਕੰਮ ਕਰਦੇ ਕਲਰਕ ਮੀਨੂੰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਐਸਡੀਐਮ ਨਕੋਦਰ ਦਾ ਦਫ਼ਤਰ ਹੋਵੇਗਾ।ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਦਿੱਤੀ ਸ਼ਿਕਾਇਤ ਵਿੱਚ ਥਾਣਾ ਸਦਰ ਨਕੋਦਰ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਬਜ਼ੀ ਵੇਚਦਾ ਹੈ। ਉਸਦੀ ਧੀ ਨੈਨਸੀ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ ਅਤੇ ਛੋਟਾ ਪੁੱਤਰ ਹਿਮਾਂਸ਼ੂ ਹੈ। ਉਹ ਇੱਕ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ, ਜਿੱਥੇ ਉਹ ਮੀਨੂੰ ਨੂੰ ਮਿਲਿਆ। ਸ਼ਿਕਾਇਤ ਵਿੱਚ ਸੁਰਿੰਦਰ ਨੇ ਦੱਸਿਆ ਕਿ ਮੀਨੂੰ ਨੇ ਉਸ ਨੂੰ ਕਿਹਾ ਕਿ ਉਹ ਨੈਨਸੀ ਨੂੰ ਡੀਸੀ ਦਫ਼ਤਰ ਵਿੱਚ ਨੌਕਰੀ ਦਿਵਾ ਦੇਵੇਗੀ। ਇਸ ਦੇ ਬਦਲੇ ਉਸ ਨੂੰ ਸਾਢੇ ਤਿੰਨ ਲੱਖ ਰੁਪਏ ਰਿਸ਼ਵਤ ਦੇਣੀ ਪਵੇਗੀ।
previous post