ਨਵੀਂ ਦਿੱਲੀ, 27 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚਾਰ ਮਹੀਨਿਆਂ ਤੋਂ ਸਥਿਰ ਸਨ, ਹੁਣ ਉਸੇ ਤਰ੍ਹਾਂ ਹਰ ਰੋਜ਼ ਵਧਣ ਲੱਗੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਹਨ। ਇਸ ਹਫ਼ਤੇ ਇਹ ਪੰਜਵਾਂ ਵਾਧਾ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।