newslineexpres

Home Chandigarh ‘ਚੰਡੀਗੜ੍ਹ ਸਾਡਾ ਹੈ, ਸਾਡਾ ਹੱਕ ਦਿਓ’ : ਹਰਸਿਮਰਤ ਕੌਰ ਬਾਦਲ

‘ਚੰਡੀਗੜ੍ਹ ਸਾਡਾ ਹੈ, ਸਾਡਾ ਹੱਕ ਦਿਓ’ : ਹਰਸਿਮਰਤ ਕੌਰ ਬਾਦਲ

by Newslineexpres@1

ਲੋਕ ਸਭਾ ‘ਚ ਹਰਸਿਮਰਤ ਕੌਰ ਬਾਦਲ ਨੇ ਕਿਹਾ…

“ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਚੰਡੀਗੜ੍ਹ ਸਾਡਾ ਹੈ, ਸਾਡਾ ਹੱਕ ਦਿਓ…”

ਨਵੀਂ ਦਿੱਲੀ, 29 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਦੇ ਤਾਜ਼ਾ ਐਲਾਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਲੋਕ ਸਭਾ ‘ਚ ਹਰਸਿਮਰਤ ਨੇ ਕਿਹਾ ਕਿ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਚੰਡੀਗੜ੍ਹ ਸਾਡਾ ਹੈ ਤੇ ਸਾਨੂੰ ਸਾਡਾ ਹੱਕ ਦਵਾਓ। ਉਨ੍ਹਾਂ ਕਿਹਾ ਕਿ ਸਾਡੀ ਰਾਜਧਾਨੀ ਖੋਹਣ ਲਈ ਇਹ ਸਭ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁਲਾਜ਼ਮਾਂ, ਮਾਂ ਬੋਲੀ ਨੂੰ ਉਥੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਤੋਂ ਛੇਤੀ ਚੰਡੀਗੜ੍ਹ ਪੰਜਾਬ ਨੂੰ ਦਵਾਇਆ ਜਾਵੇ। ਚੰਡੀਗੜ੍ਹ ਪੰਜਾਬ ਦਾ ਹੈ ਪਰ ਸਾਡੇ ਹੱਕ ਨੂੰ ਖੋਹਿਆ ਜਾ ਰਿਹਾ ਹੈ।

Related Articles

Leave a Comment