newslineexpres

Home Chandigarh ਲੰਬੀ ਘਟਨਾ ਦੇ ਵਿਰੋਧ ਵਿੱਚ ਰੈਵੇਨਿਊ ਅਧਿਕਾਰੀਆਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਲੰਬੀ ਘਟਨਾ ਦੇ ਵਿਰੋਧ ਵਿੱਚ ਰੈਵੇਨਿਊ ਅਧਿਕਾਰੀਆਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

by Newslineexpres@1

ਲੰਬੀ ਘਟਨਾ ਦੇ ਵਿਰੋਧ ਵਿੱਚ ਰੈਵੇਨਿਊ (ਮਾਲ) ਅਧਿਕਾਰੀਆਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਲੰਬੀ, 29 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਲੰਬੀ ਵਿੱਚ ਬੀਤੇ ਦਿਨੀਂ ਕਪਾਹ ਦੀ ਫਸਲ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ਨੇ ਕਈ ਅਧਿਕਾਰੀਆਂ ਨੂੰ ਬੰਦੀ ਬਣਾਇਆ। ਜਿਸ ਤੋਂ ਬਾਅਦ ਮਾਲ ਅਫ਼ਸਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਪੰਜਾਬ ਰੈਵੇਨਿਊ ਅਧਿਕਾਰੀ ਸੰਘ ਨੇ ਕਿਸਾਨਾਂ ‘ਤੇ ਲੰਬੀ ਵਿੱਚ ਬਦਸਲੂਕੀ ਕਰਨ ਦੇ ਦੋਸ਼ ਲਾਏ। ਨਾਲ ਹੀ ਸੰਘ ਨੇ ਇਸ ਘਟਨਾ ਕਰਕੇ 29 ਮਾਰਚ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਕਿਸਾਨ ਗੁਲਾਬੀ ਸੁੰਡੀ ਕਰਕੇ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ‘ਤੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਇਸ ਵਿਚਾਲੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਨਾਇਬ ਤਹਿਸੀਲਦਾਰ, ਕੁੱਝ ਪਟਵਾਰੀਆਂ ਤੇ ਹੋਰ ਅਧਿਕਾਰੀਆਂ ਨੂੰ ਲੰਬੀ ਉਪ-ਤਹਿਸੀਲ ਦਫਤਰ ਵਿੱਚ ਬੰਧਕ ਬਣਾ ਲਿਆ ਸੀ। ਇਹ ਕਿਸਾਨ ਦੁਪਹਿਰ ਤੱਕ ਉਪ-ਤਹਿਸੀਲ ਦੇ ਬਾਹਰ ਪ੍ਰਦਰਸ਼ਨ ਕਰਦੇ ਰਹੇ ਪਰ ਦੇਰ ਸ਼ਾਮ ਦਫਤਰ ਦੇ ਅੰਦਰ ਆ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਨੂੰ ਬਾਹਰ ਜਾਣ ਨਹੀਂ ਦਿੱਤਾ ਤੇ ਉਪ ਕਮਿਸ਼ਨਰ ਸਣੇ ਕਈ ਰੈਵੇਨਿਊ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ।

ਲੰਬੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਸੂਬੇ ਭਰ ਦੇ ਮਾਲ ਅਧਿਕਾਰੀ ਅਣਮਿਥੇ ਸਮੇਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਜਿੰਨੀ ਦੇਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਸੂਬੇ ਭਰ ਵਿਚ ਮਾਲ ਵਿਭਾਗ ਦਾ ਕੰਮਕਾਜ ਠੱਪ ਰਹੇਗਾ। ਇਨ੍ਹਾਂ ਮਾਲ ਅਧਿਕਾਰੀਆਂ ਦੀ ਹਮਾਇਤ ਵਿਚ ਪਟਵਾਰੀਆਂ ਅਤੇ ਕਾਨੂੰਗੋ ਵੀ ਆ ਗਏ ਹਨ ਅਤੇ ਉਨ੍ਹਾਂ ਨੇ ਵੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।

 

 

Related Articles

Leave a Comment