newslineexpres

Joe Rogan Podcasts You Must Listen
Home ਪੰਜਾਬ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿੱਜੀ ਸਕੂਲ ਦੀਆਂ ਫੀਸਾਂ ਵਧਾਉਣ ਤੇ ਪਾਬੰਦੀ

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿੱਜੀ ਸਕੂਲ ਦੀਆਂ ਫੀਸਾਂ ਵਧਾਉਣ ਤੇ ਪਾਬੰਦੀ

by Newslineexpres@1

ਚੰਡੀਗੜ, 30 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਅਹਿਮ ਫੈਸਲੇ ਲਏ ਹਨ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ-ਵਰਦੀ ਖਰੀਦ ਸਕਣਗੇ। ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।
ਦੱਸ ਦਈਏ ਕਿ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ। ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ। ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ।
ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉਤੇ ਸ਼ਿਕੰਜ ਕੱਸਣ ਲਈ ਦੋ ਅਹਿਮ ਫੈਸਲੇ ਲਏ ਹਨ।
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।

Related Articles

Leave a Comment