newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ

by Newslineexpres@1
-ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਪਟਿਆਲਾ, 1 ਅਪ੍ਰੈਲ : ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2)  ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ।
23 ਮਈ 2022 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ  ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।

-ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ 

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 23 ਮਈ 2022 ਤੱਕ ਲਾਗੂ ਰਹਿਣਗੇ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਦਾ । ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ। ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

– ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 23 ਮਈ 2022 ਤੱਕ ਲਾਗੂ ਰਹਿਣਗੇ।

– ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ 

ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 23 ਮਈ 2022 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।

Related Articles

Leave a Comment