newslineexpres

Joe Rogan Podcasts You Must Listen
Home Chandigarh ਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

by Newslineexpres@1
ਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਡੇਰਾਬੱਸੀ ਅਤੇ ਬਨੂੜ ਵਿੱਚ NHAI ਦੁਆਰਾ ਐਕਵਾਇਰ ਕੀਤੀ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ

ਦਿੱਲੀ/ਪਟਿਆਲਾ, 1 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾਂ ਸਮੇਤ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਡੇਰਾਬੱਸੀ ਅਤੇ ਬਨੂੜ ਵਿੱਚ NHAI ਵੱਲੋਂ ਐਕਵਾਇਰ ਕੀਤੀ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ। ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ‘ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰ ਕੁਝ ਦਿਨ ਪਹਿਲਾਂ ਮੈਨੂੰ ਡੇਰਾਬੱਸੀ ਅਤੇ ਬਨੂੜ ਵਿੱਚ ਭਾਰਤਮਾਲਾ NH205A ਪ੍ਰਾਜੈਕਟ ਤਹਿਤ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਉਠਾਉਣ ਲਈ ਮਿਲੇ ਸਨ। ਇਸ ਲਈ, ਅੱਜ ਮੈਂ ਉਹਨਾਂ ਨੂੰ ਨਾਲ ਲੈ ਕੇ ਮਾਨਯੋਗ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨੂੰ ਮਿਲੀ ਅਤੇ ਉਹਨਾਂ ਨੂੰ ਇਹਨਾਂ ਕਿਸਾਨਾਂ ਦੀਆਂ ਅਸਲ ਮੰਗਾਂ ਤੋਂ ਜਾਣੂ ਕਰਵਾਇਆ। ਗਡਕਰੀ ਜੀ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਸਾਡੇ ਨਾਲ ਵਾਅਦਾ ਕੀਤਾ ਕਿ ਉਹ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਯਕੀਨੀ ਬਣਾਉਣਗੇ।’

ਪ੍ਰਨੀਤ ਕੌਰ ਨੇ ਅੱਗੇ ਦੱਸਿਆ ਕਿ, ‘ਸੰਘਰਸ਼ ਕਮੇਟੀ ਨੇ ਮੇਰੇ ਧਿਆਨ ਵਿੱਚ ਲਿਆਂਦਾ ਸੀ ਕਿ ਇਸ ਪ੍ਰੋਜੈਕਟ ਵਿੱਚ ਪੈਂਦੇ 28 ਪਿੰਡਾਂ ਦੀ ਜ਼ਮੀਨ ਦੇ ਅਵਾਰਡ 30 ਸਤੰਬਰ 2021 ਨੂੰ ਡੀ.ਆਰ.ਓ. (ਐਸ.ਏ.ਐਸ.) ਨਗਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਪ੍ਰੋਜੈਕਟ ਲਾਗੂ ਕਰਨ ਵਾਲੀ ਇਕਾਈ ਅੰਬਾਲਾ ਨੂੰ ਭੇਜੇ ਗਏ ਸਨ, ਪਰ ਸੱਤ ਮਹੀਨਿਆਂ ਬਾਅਦ ਵੀ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ।’ਉਨ੍ਹਾਂ ਨੇ ਅੱਗੇ ਕਿਹਾ ਕਿ, ‘ਮਾਲ ਅਧਿਕਾਰੀਆਂ ਨੇ ਜ਼ਮੀਨ ਐਕਵਾਇਰ ਦੀ ਜਮ੍ਹਾਂਬੰਦੀ ‘ਤੇ ਨੋਟ ਛਾਪਿਆ ਸੀ, ਜਿਸ ਕਾਰਨ ਕਿਸਾਨ ਹੁਣ ਇਨ੍ਹਾਂ ਜ਼ਮੀਨਾਂ ਨੂੰ ਖਰੀਦਣ, ਵੇਚਣ, ਗਿਰਵੀ ਰੱਖਣ ਅਤੇ ਅਦਲਾ-ਬਦਲੀ ਕਰਨ ਤੋਂ ਅਸਮਰੱਥ ਹਨ।”
ਅਸੀਂ ਆਸ ਕਰਦੇ ਹਾਂ ਕਿ ਟਰਾਂਸਪੋਰਟ ਮੰਤਰੀ ਇਸ ਮਾਮਲੇ ਨੂੰ ਤੁਰੰਤ ਹੱਲ ਕਰਨਗੇ ਅਤੇ ਸੀਮਾਂਤ ਕਿਸਾਨਾਂ ਦੇ ਲਗਭਗ 3200 ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ, ਪ੍ਰਨੀਤ ਕੌਰ ਜੀ ਨੇ ਅੰਤ ਵਿੱਚ ਕਿਹਾ।

Related Articles

Leave a Comment