???? ਪਾਕਿਸਤਾਨ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਖ਼ਾਰਿਜ
???? ਡਿਪਟੀ ਸਪੀਕਰ ਨੇ ਵਿਦੇਸ਼ੀ ਸਾਜਿਸ਼ ਦਾ ਸ਼ੱਕ ਜਤਾਇਆ
ਇਸਲਾਮਾਬਾਦ, 3 ਅਪ੍ਰੈਲ – ਪਾਕਿਸਤਾਨ ਵਿਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਡਿਪਟੀ ਸਪੀਕਰ ਵੱਲੋਂ ਖਾਰਿਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਦੇਸ਼ੀ ਸਾਜਿਸ਼ ਦਾ ਸ਼ੱਕ ਵੀ ਜਤਾਇਆ ਹੈ।
ਬੇਭਰੋਸਗੀ ਦਾ ਮਤਾ ਖਾਰਿਜ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਸੰਸਦ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਮਰਾਨ ਖਾਨ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਚੋਣਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੱਤਾ।*Newsline Express*