newslineexpres

Home Chandigarh ਸ਼ਾਹੀ ਸ਼ਹਿਰ ਪਟਿਆਲਾ ਵਿੱਚ ਹੋਇਆ 2 ਨੌਜਵਾਨਾਂ ਦਾ ਕਤਲ; ਮੌਤ

ਸ਼ਾਹੀ ਸ਼ਹਿਰ ਪਟਿਆਲਾ ਵਿੱਚ ਹੋਇਆ 2 ਨੌਜਵਾਨਾਂ ਦਾ ਕਤਲ; ਮੌਤ

by Newslineexpres@1

ਸ਼ਾਹੀ ਸ਼ਹਿਰ ਪਟਿਆਲਾ ਵਿੱਚ ਹੋਇਆ 2 ਨੌਜਵਾਨਾਂ ਦਾ ਕਤਲ; ਮੌਤ

ਪਟਿਆਲਾ, 6 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿੱਚ ਬੀਤੇ ਦਿਨੀਂ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪ੍ਰੋਫੈਸਰ ਕਲੋਨੀ ਵਿਚ ਇਕ ਨੌਜਵਾਨ ਦਾ ਮੰਗਲਵਾਰ ਦੇਰ ਰਾਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਧਰਮਿੰਦਰ ਭਿੰਦਾ ਵਜੋਂ ਹੋਈ ਹੈ। ਦੋਵੇਂ ਧਿਰ ਦੋਣਕਲਾਂ ਪਿੰਡ ਦੇ ਰਹਿਣ ਵਾਲੇ ਹਨ। ਜ਼ਿਕਰਯੋਗ ਹੈ ਕਿ ਦੋ ਧਿਰਾਂ ਦੇ ਆਪਸੀ ਝਗੜੇ ਤੋਂ ਬਾਅਦ ਦੂਸਰੀ ਧਿਰ ਨੇ ਫਾਇਰਿੰਗ ਕਰ ਦਿੱਤੀ। ਭਿੰਦੇ ਦੇ ਗੋਲੀ ਲੱਗਣ ਤੋਂ ਬਾਅਦ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਥਾਣਾ ਅਰਬਨ ਅਸਟੇਟ ਵਲੋਂ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।                  ਦੂਸਰੀ ਵਾਰਦਾਤ ਸ਼੍ਰੀ ਕਾਲੀ ਮਾਤਾ ਮੰਦਰ ਨੇੜੇ ਵਾਪਰੀ। ਜਿੱਥੇ ਇੱਕ 19 ਸਾਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ। ਨਰਾਤਿਆਂ ਦੇ ਚੱਲਦੇ ਸ੍ਰੀ ਕਾਲੀ ਮਾਤਾ ਮੰਦਰ ਦੇ ਨੇਡ਼ੇ ਕਾਫੀ ਭੀੜ ਰਹਿੰਦੀ ਹੈ ਇਸ ਦੇ ਬਾਵਜੂਦ ਮੁਲਜ਼ਮ ਕਤਲ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਇਹਨਾਂ ਦੋਹਾਂ ਵਾਰਦਾਤਾਂ ਤੋਂ ਬਾਅਦ ਸ਼ਹਿਰ ਵਿੱਚ ਖੌਫ਼ ਦਾ ਮਹੌਲ ਬਣ ਗਿਆ ਹੈ।

 

Related Articles

Leave a Comment