newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Business ਮਹਾਰਾਣੀ ਪ੍ਰਨੀਤ ਕੌਰ ਨੇ ਨਿਤਿਨ ਗਡਕਰੀ ਅਤੇ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ

ਮਹਾਰਾਣੀ ਪ੍ਰਨੀਤ ਕੌਰ ਨੇ ਨਿਤਿਨ ਗਡਕਰੀ ਅਤੇ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ

by Newslineexpres@1
ਮਹਾਰਾਣੀ ਪ੍ਰਨੀਤ ਕੌਰ ਨੇ ਨਿਤਿਨ ਗਡਕਰੀ ਅਤੇ ਨਰੇਂਦਰ ਤੋਮਰ ਨੂੰ ਲਿਖੀ ਚਿੱਠੀ

-ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਪਾਤੜਾਂ ਵਿੱਚ ਰਸਤਾ ਦੇਣ ਲਈ ਕੀਤੀ ਬੇਨਤੀ 

ਪਟਿਆਲਾ, 12 ਅਪ੍ਰੈਲ – ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿੱਚੋਂ ਰਸਤਾ ਮੁਹੱਈਆ ਕਰਵਾਈ ਜਾਵੇ। ਮੰਤਰੀ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ “ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।”


ਉਨ੍ਹਾਂ ਨੇ ਅੱਗੇ ਲਿਖਿਆ ਕਿ, “ਜ਼ਿਲ੍ਹਾ ਸੰਗਰੂਰ ਜੋ ਕਿ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ ‘ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ ‘ਤੇ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।” ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਨਿਤਿਨ ਗਡਕਰੀ ਨੂੰ ਇਸ ਬੇਨਤੀ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਤੜਾਂ ਦੇ ਲੋਕਾਂ ਨੂੰ ਬਲਕਿ ਪੂਰੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।

ਅੱਤ ਦੀ ਗਰਮੀ ਹੋਈ ਕਣਕ ਦੇ ਝਾੜ ਵਿੱਚ ਕਮੀ ਲਈ 10-15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਹਨਾਂ ਨੇ ਦੱਸਿਆ, “ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।”


ਪਟਿਆਲਾ ਸਾਂਸਦ ਨੇ ਅੱਗੇ ਦੱਸਿਆ, “ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘੱਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।” ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, “ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ ‘ਤੇ ਨਿਰਭਰ ਹੈ।”

Related Articles

Leave a Comment