ਡਾ. ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ ਦਾਖ਼ਲ
ਚੰਡੀਗਡ਼੍ਹ, 12 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਪਿਛਲੇ ਦੋ ਦਿਨ ਤੋਂ ਜ਼ਿਆਦਾ ਬਿਮਾਰ ਹੋਣ ਕਾਰਨ ਫੋਰਟਿਸ ਹਸਪਤਾਲ ਵਿਚ ਦਾਖਲ ਹਨ। ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ। ਇਸ ਗੱਲ ਦੀ ਪੁਸ਼ਟੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ।