newslineexpres

Home ਪੰਜਾਬ ਰੋਪੜ ਤੇ ਮੋਹਾਲੀ ਦੇ ਮਾਈਨਿੰਗ ਅਫ਼ਸਰ ਮੁਅੱਤਲ

ਰੋਪੜ ਤੇ ਮੋਹਾਲੀ ਦੇ ਮਾਈਨਿੰਗ ਅਫ਼ਸਰ ਮੁਅੱਤਲ

by Newslineexpres@1

ਚੰਡੀਗੜ੍ਹ, 22 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਮਾਈਨਿੰਗ ਵਿਭਾਗ ਦੇ ਪ੍ਰਿੰਸਪਲ ਸਕੱਤਰ ਵਜੋਂ ਅਹੁਦਾ ਸੰਭਾਲਦੇ ਹੀ ਚਰਚਿਤ ਆਈਏਐਸ ਅਫਸਰ ਕ੍ਰਿਸ਼ਨ ਕੁਮਾਰ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਈਨਿੰਗ ਅਫ਼ਸਰ ਰੋਪੜ ਤੇ ਮੋਹਾਲੀ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਲਈ ਨਾਜਾਇਜ਼ ਮਾਈਨਿੰਗ ਵੱਡੀ ਸਮੱਸਿਆ ਬਣੀ ਹੋਈ ਹੈ।ਇਸ ਤੋਂ ਪਹਿਲਾਂ ਰੋਪੜ ਜ਼ਿਲ੍ਹੇ ਦੇ ਖਣਨ ਠੇਕੇਦਾਰ ਦਾ ਲਾਇਸੈਂਸ ਮੁਅੱਤਲ ਕਰਨ ਤੋਂ ਬਾਅਦ ਹੁਣ ਜਲ ਨਿਕਾਸ ਤੇ ਮਾਈਨਿੰਗ ਵਿਭਾਗ ਨੇ ਜ਼ਿਲ੍ਹੇ ਦੇ ਸਟੋਨ ਕਰੱਸ਼ਰਾਂ ਤੇ ਖਣਨ ਨਾਲ ਸਬੰਧਤ ਵਾਹਨਾਂ ‘ਤੇ ਬਾਜ਼ ਅੱਖ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਨਵੇਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਗੈਰਕਾਨੂੰਨੀ ਖਣਨ ਤੇ ਓਵਰਲੋਡਿੰਗ ਖਿਲਾਫ ਦਿੱਤੇ ਸਖਤੀ ਦੇ ਆਦੇਸ਼ਾਂ ਤੋਂ ਬਾਅਦ ਖਣਨ ‌ਵਿਭਾਗ ਨੇ ਅੱਧੀ ਦਰਜਨ ਸਟੋਨ ਕਰੱਸ਼ਰਾਂ ਦੀ ਰਜਿਸ਼ਟਰੇਸ਼ਨ ਰੱਦ ਕਰਦਿਆਂ ਉਨ੍ਹਾਂ ਨੂੰ ਪੱਕੇ ਤੌਰ ‘ਤੇ ਸੀਲ ਕਰ ਦਿੱਤਾ ਹੈ।
ਇੰਜ ਹੀ ਜਲ ਨਿਕਾਸ ਵਿਕਾਸ ਵੱਲੋਂ ਵੀ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿੱਚ ਗੈਰ-ਕਾਨੂੰਨੀ ਖਣਨ ਦੇ ਦੋਸ਼ ਅਧੀਨ ਟਿੱਪਰਾਂ, ਟਰਾਲੀਆਂ, ਜੇਸੀਬੀ ਮਸ਼ੀਨਾਂ ਦੇ ਮਾਲਕਾਂ ਵਿਰੁੱਧ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ।

Related Articles

Leave a Comment