newslineexpres

Joe Rogan Podcasts You Must Listen
Home ਪੰਜਾਬ ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਵਿਚ ਕੱਢੀਆਂ ਨੌਕਰੀਆਂ

ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਵਿਚ ਕੱਢੀਆਂ ਨੌਕਰੀਆਂ

by Newslineexpres@1

ਚੰਡੀਗੜ੍ਹ, 23 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਵਿੱਚ ਸਹਾਇਕ ਲਾਈਨਮੈਨ ਲਈ ਸਰਕਾਰੀ ਨੌਕਰੀਆਂ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਕੁੱਲ 1690 ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਵਰਕਾਮ ਵਲੋਂ ਇਨ੍ਹਾਂ ਅਸਾਮੀਆਂ ਦੀ ਗਿਣਤੀ ਨੂੰ ਵਧਾਇਆ ਜਾਂ ਘਟਾਇਆ ਜਾਂ ਸਕਦਾ ਹੈ। ਪਾਵਰਕੌਮ ਨੇ ਇਸ ਸਬੰਧੀ ਪਬਲਿਕ ਨੋਟਿਸ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸ਼੍ਰੇਣੀ, ਯੋਗਤਾ, ਤਨਖਾਹ-ਸਕੇਲ, ਚੋਣ ਦੀ ਪ੍ਰਕਿਰਿਆ ਅਤੇ ਹੋਰ ਨਿਯਮਾਂ ਅਤੇ ਸ਼ਰਤਾਂ ਸਬੰਧੀ 30 ਅਪ੍ਰੈਲ ਤੋਂ ਬਾਅਦ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਚਾਹਵਾਨ ਨੌਜਵਾਨ ਪਾਵਰਕਾਮ ਦੀ ਵੈੱਬਸਾਈਟ www.pspcl.in ‘ਤੇ ਵਾਧੂ ਵੇਰਵੇ ਦੇਖ ਸਕਦੇ ਹਨ।

Related Articles

Leave a Comment