PRTC ਬੱਸ ਤੇ Alto ਕਾਰ ‘ਚ ਭਿਆਨਕ ਟੱਕਰ; ਕਾਰ ਚਾਲਕ ਦੀ ਮੌਤ
ਪਟਿਆਲਾ, 24 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਨਾਭਾ ਰੋਡ ਸਥਿਤ ਪਿੰਡ ਰੌਣੀ ਵਿਖੇ ਪੀ.ਆਰ.ਟੀ.ਸੀ ਬੱਸ ਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋਈ। ਜਿਸ ਵਿਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਪੂਦਮਨ ਸਿੰਘ, ਵਾਸੀ ਪ੍ਰਤਾਪ ਨਗਰ ਵਜੋਂ ਹੋਈ। ਜਾਣਕਾਰੀ ਮੁਤਾਬਿਕ ਇਸ ਟੱਕਰ ਦੌਰਾਨ ਬੱਸ ਡਰਾਈਵਰ ਦੇ ਸੱਟਾਂ ਲੱਗੀਆਂ ਹਨ। ਜਾਣਕਾਰੀ ਦਿੰਦਿਆਂ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਸੈਂਚੁਰੀ ਇਨਕਲੇਵ ਦੇ ਏ.ਐਸ.ਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰੌਣੀ ਵਿਖੇ ਐਨੀਮਲ ਹਸਬੈਂਡਰੀ ਦਫ਼ਤਰ ਸਾਹਮਣੇ ਪੀ.ਆਰ.ਟੀ.ਸੀ ਬੱਸ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ ਹੈ। ਇਸ ਦੌਰਾਨ ਕਾਰ ਨੂੰ ਅੱਗ ਵੀ ਲੱਗ ਗਈ। ਹਾਲਾਂਕਿ ਇਸ ਦੌਰਾਨ ਮੌਕੇ ‘ਤੇ ਖੜ੍ਹੇ ਲੋਕਾਂ ਵੱਲੋਂ ਅੱਗ ਨੂੰ ਬੁਝਾ ਦਿੱਤਾ ਗਿਆ ਸੀ। ਪਰੰਤੂ ਕਾਰ ਚਾਲਕ ਨੇ ਉਦੋਂ ਤਕ ਦਮ ਤੋੜ ਦਿੱਤਾ ਸੀ। ਉਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਲੋਕਾਂ ਦੀ ਸਹਾਇਤਾ ਨਾਲ ਕਾਰ ‘ਚ ਫਸੀ ਮ੍ਰਿਤਕ ਦੀ ਲਾਸ਼ ਨੂੰ ਕੱਢ ਲਿਆ ਗਿਆ ਤੇ ਵਿਅਕਤੀ ਵੱਲੋਂ ਮਿਲੇ ਪਛਾਣ ਪੱਤਰਾਂ ਤੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ। ਇਸਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।