????CM ਪੰਜਾਬ ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ
ਚੰਡੀਗੜ੍ਹ, 30 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮਾਨਸਾ ਅਦਾਲਤ ਨੇ 21 ਜੁਲਾਈ ਲਈ ਸੰਮਨ ਜਾਰੀ ਕੀਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ 2019 ‘ਚ ਆਮ ਆਦਮੀ ਪਾਰਟੀ ਛੱਡ ਕਾਂਗਰਸ‘ਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਨਸ਼ਾਹੀਆ ਨੇ ਮਾਨਸਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਸੰਬੰਧ ਵਿੱਚ ਹੀ ਹੁਣ ਅਦਾਲਤ ਵੱਲੋਂ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤੇ ਗਏ ਹਨ।