???? ਕੋਵਿਡ ਟੀਕਾ ਲਗਵਾਉਣ ਲਈ ਕਿਸੇ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ
ਪਾਬੰਦੀਆਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ – ਨਿਊਜ਼ਲਾਈਨ ਐਕਸਪ੍ਰੈਸ –
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਵਿਡ ਟੀਕਾ ਲਗਵਾਉਣ ਲਈ ਕਿਸੇ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ‘ਚ ਕੋਵਿਡ ਟੀਕਾਕਰਨ ਦੀ ਲਾਜ਼ਮੀਅਤਾ ਨੂੰ ਗ਼ੈਰ-ਸੰਵਿਧਾਨ ਐਲਾਨਣ ਵਾਲੀ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਇਹ ਟਿੱਪਣੀ ਕੀਤੀ ਗਈ।
ਦੇਸ਼ ਵਿੱਚ ਬਹੁਤ ਸਾਰੇ ਲੋਕ ਕੋਰੋਨਾ ਵੈਕਸੀਨ ਲੈਣ ਤੋਂ ਝਿਜਕ ਰਹੇ ਹਨ। ਕਈ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਦੋਂ ਲੋਕ ਟੀਕਾਕਰਨ ਨਾ ਕਰਵਾਉਣ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਨਾਲ ਝਗੜਾ ਕਰਦੇ ਦੇਖੇ ਗਏ। ਹੁਣ ਸੁਪਰੀਮ ਕੋਰਟ ਨੇ ਇਸ ‘ਤੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਜ਼ਬਰਦਸਤੀ ਟੀਕਾ ਨਹੀਂ ਲਗਾਇਆ ਜਾ ਸਕਦਾ ਅਤੇ ਕਿਸੇ ਵੀ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਕੁਝ ਸੂਬਿਆਂ ਤੇ ਸੰਸਥਾਵਾਂ ਨੇ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ‘ਤੇ ਜਨਤਕ ਥਾਵਾਂ ‘ਤੇ ਆਉਣ ‘ਤੇ ਪਾਬੰਦੀਆਂ ਲਗਾਈਆਂ ਹਨ। ਇਹ ਪਾਬੰਦੀਆਂ ਠੀਕ ਨਹੀਂ ਅਤੇ ਮੌਜੂਦਾ ਸਥਿਤੀ ਵਿੱਚ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
Newsline Express