ਲੁਧਿਆਣਾ, 3 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਜਾਰੀ ਕੀਤੇ ਹਨ। ਲੁਧਿਆਣਾ ਪੁਲਿਸ ਥਾਣੇ ਤੇ ਬੈਂਸ ਦੇ ਘਰ ਅੱਗੇ ਇਹ ਪੋਸਟਰ ਲਾਏ ਗਏ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਨੂੰ ਲੈ ਕੇ ਕਈ ਵਾਰ ਅਦਾਲਤ ਵਿੱਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਸਿੰਘ ਬੈਂਸ ਸਣੇ ਹੋਰਾਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।