newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ

???? ਕਿਸਾਨ ਜਥੇਬੰਦੀਆਂ ਦੀ ਪੀਐੱਸਪੀਸੀਐਲ ਅਧਿਕਾਰੀਆਂ ਨਾਲ ਅੱਜ ਦੀ ਮੀਟਿੰਗ ਰਹੀ ਬੇਸਿੱਟਾ

????10 ਜੂਨ ਤੋਂ ਝੋਨੇ ਦੀ ਲਵਾਈ ਕਰਾਂਗੇ, ਜੇ ਸਰਕਾਰ ਵਿੱਚ ਦਮ ਹੈ ਤਾਂ ਰੋਕ ਲਵੇ : ਕਿਸਾਨ

ਪਟਿਆਲਾ, 8 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕਿਸਾਨ ਜਥੇਬੰਦੀਆਂ ਦੀ ਅੱਜ ਪੀਐੱਸਪੀਸੀਐਲ ਅਧਿਕਾਰੀਆਂ ਨਾਲ ਝੋਨੇ ਦੀ ਲਵਾਈ ਨੂੰ ਲੈ ਕੇ ਮੀਟਿੰਗ ਕੀਤੀ ਗਈ ਜਿਸ ਵਿੱਚ 18 ਦੇ ਕਰੀਬ ਮੁੱਦਿਆਂ ਨੂੰ ਉਠਾਇਆ ਗਿਆ। ਪ੍ਰੰਤੂ ਇਹ ਮੀਟਿੰਗ ਬੇਸਿੱਟਾ ਰਹੀ ਕਿਉਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਦੀ ਕਿਸੇ ਵੀ ਮੰਗ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ 10 ਜੂਨ ਤੋਂ ਝੋਨੇ ਦੀ ਲਵਾਈ ਕਰਨਗੇ, ਜੇ ਸਰਕਾਰ ਵਿੱਚ ਦਮ ਹੈ ਤਾਂ ਰੋਕ ਲਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ 20 ਮਈ ਨੂੰ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨਾ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਦੇ ਹਨ ਅਤੇ ਆਪਣੀ ਮਰਜ਼ੀ ਨਾਲ ਤਾਨਾਸ਼ਾਹੀ ਵਾਲੇ ਫ਼ੈਸਲੇ ਲਾਗੂ ਕਰ ਰਹੇ ਹਨ ਜਿਸ ਨੂੰ ਕਿਸਾਨ ਪ੍ਰਵਾਨ ਨਹੀਂ ਕਰਦੇ।

Related Articles

Leave a Comment