newslineexpres

Home Latest News ???? ਪਟਿਆਲਾ ਦੇ ਕਾਲੀ ਦੇਵੀ ਮੰਦਰ ਦੇ ਬਾਹਰ ਅਤੇ ਫੁਆਰਾ ਚੋਕ ਵਿਖੇ ਹੁੜਦੰਗ ਮਚਾਉਣ ਵਾਲੇ ਦੋਸ਼ੀਆਂ ਵਿਰੁੱਧ ਕਿਸੇ ਵੀ ਸਿੱਖ ਸਮੁਦਾਏ ਜਾਂ ਸਿੱਖ ਆਗੂ ਵੱਲੋਂ ਨਿਖੇਧੀ ਨਾ ਕਰਨ ‘ਤੇ ਜਤਾਈ ਭਾਰੀ ਚਿੰਤਾ ; ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ : ਪਵਨ ਗੁਪਤਾ

???? ਪਟਿਆਲਾ ਦੇ ਕਾਲੀ ਦੇਵੀ ਮੰਦਰ ਦੇ ਬਾਹਰ ਅਤੇ ਫੁਆਰਾ ਚੋਕ ਵਿਖੇ ਹੁੜਦੰਗ ਮਚਾਉਣ ਵਾਲੇ ਦੋਸ਼ੀਆਂ ਵਿਰੁੱਧ ਕਿਸੇ ਵੀ ਸਿੱਖ ਸਮੁਦਾਏ ਜਾਂ ਸਿੱਖ ਆਗੂ ਵੱਲੋਂ ਨਿਖੇਧੀ ਨਾ ਕਰਨ ‘ਤੇ ਜਤਾਈ ਭਾਰੀ ਚਿੰਤਾ ; ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ : ਪਵਨ ਗੁਪਤਾ

by Newslineexpres@1

????ਪਟਿਆਲਾ ਹਿੰਸਕ ਝੜਪਾਂ ਸਬੰਧੀ ਸ਼ਿਵ ਸੈਨਾ ਦੇ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ

???? ਸੈਂਕੜੇ ਅੱਤਵਾਦੀ ਸਮਰਥਕਾਂ ਵਿਚੋਂ ਬਹੁਤ ਘੱਟ ਗਿਣਤੀ ਗਿਰਫ਼ਤਾਰੀਆਂ ਸਬੰਧੀ ਪਵਨ ਕੁਮਾਰ ਗੁਪਤਾ ਨੇ ਆਈ.ਜੀ ਅਤੇ ਐਸ.ਐਸ.ਪੀ ਨਾਲ ਕੀਤੀ ਗੱਲਬਾਤ ; ਕਿਹਾ – ਮੰਦਰ ਦੇ ਬਾਹਰ ਅਤੇ ਫੁਆਰਾ ਚੋਕ ਵਿਖੇ ਹੁੜਦੰਗ ਮਚਾਉਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ

????ਦੇਵੀ ਮਾਤਾ ਲਈ ਅਪਸ਼ਬਦ ਬੋਲਣ ਵਾਲੇ ਦੋਸ਼ੀ ਨੂੰ ਤੁਰੰਤ ਗਿਰਫਤਾਰ ਕੀਤਾ ਜਾਵੇ : ਸ਼ਿਵ ਸੈਨਾ ਆਗੂ

???? ਕਿਸੇ ਵੀ ਸਿੱਖ ਸਮੁਦਾਏ ਜਾਂ ਸਿੱਖ ਆਗੂ ਵੱਲੋਂ ਕਾਲੀ ਦੇਵੀ ਮੰਦਿਰ ਵਿਖੇ ਹੋਏ ਹਮਲੇ ਦੀ ਨਿਖੇਧੀ ਨਾ ਕਰਨ ‘ਤੇ ਜਤਾਈ ਭਾਰੀ ਚਿੰਤਾ

???? ਸ਼ਿਵ ਸੈਨਾ ਹਿੰਦੁਸਤਾਨ ਦੇ ਸੁਪਰੀਮੋ ਪਵਨ ਗੁਪਤਾ ਨੇ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਪੁਲਿਸ ਵੱਲੋਂ ਮਾਲ ਰੋਡ ਉਤੇ ਲਗਾਏ ਬੈਰੀਕੇਟਸ ਹਟਾਉਣ ਲਈ ਕਿਹਾ

 ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਐਤਵਾਰ ਨੂੰ ਪਾਰਟੀ ਦੇ ਕੇਂਦਰੀ ਦਫ਼ਤਰ ਸ਼ਿਵ ਸੈਨਾ ਹਿੰਦੁਸਤਾਨ ਭਵਨ ਦਰਸ਼ਨ ਸਿੰਘ ਨਗਰ ਅਲੀਪੁਰ ਰੋਡ ਪਟਿਆਲਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ। ਇਸ ਮੀਟਿੰਗ ਵਿੱਚ ਸ਼ਮਾਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਇੰਚਾਰਜ ਪਟਿਆਲਾ, ਰਾਜਿੰਦਰ ਪਾਲ ਆਨੰਦ ਸੇਵਾਮੁਕਤ ਡੀ.ਐਸ.ਪੀ ਪੰਜਾਬ, ਰਵਿੰਦਰ ਸਿੰਗਲਾ ਉਪ ਪ੍ਰਧਾਨ ਪੰਜਾਬ, ਅਮਰਜੀਤ ਬੰਟੀ ਪੰਜਾਬ ਇੰਚਾਰਜ ਯੁਵਾ ਸੈਨਾ ਪੰਜਾਬ, ਲਕਸ਼ਮਣ ਦਾਸ ਸ਼ਰਮਾ (ਭੋਲਾ) ਹੈੱਡ ਦੇਹਾਤੀ ਪਟਿਆਲਾ-2, ਪ੍ਰਦੀਪ ਯਾਦਵ ਜਿਲ੍ਹਾ ਪ੍ਰਧਾਨ ਪਟਿਆਲਾ, ਐਡਵੋਕੇਟ ਪੰਕਜ ਗੌੜ ਜਿਲ੍ਹਾ ਪ੍ਰਧਾਨ ਹਿੰਦੁਸਤਾਨ ਲੀਗਲ ਸੈਨਾ ਪਟਿਆਲਾ, ਹਰਪ੍ਰੀਤ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸਰਵਣ ਕੁਮਾਰ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸੁਰਿੰਦਰ ਪਾਲ ਸਚਦੇਵਾ ਜਿਲ੍ਹਾ ਜਨਰਲ ਸਕੱਤਰ ਪਟਿਆਲਾ ਆਦਿ ਸੀਨੀਅਰ ਆਗੂ ਇਸ ਮੀਟਿੰਗ ਵਿੱਚ ਹਾਜਰ ਸਨ।

ਇਸ ਮੀਟਿੰਗ ਵਿੱਚ ਪਿਛਲੇ ਦਿਨੀਂ ਪਟਿਆਲਾ ਵਿਖੇ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਵੱਲੋਂ ਮਾਤਾ ਕਾਲੀ ਦੇਵੀ ਮੰਦਰ ਵਿਖੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਜ਼ੋਰਦਾਰ ਮੰਗ ਕੀਤੀ ਗਈ ਕਿ ਦੋਸ਼ੀਆਂ ਦੀ ਗਿਣਤੀ ਸੈਂਕੜਿਆਂ ਵਿੱਚ ਹੈ ਪ੍ਰੰਤੂ ਅੱਜ ਤੱਕ ਹੋਈਆਂ ਗ੍ਰਿਫ਼ਤਾਰੀਆਂ ਬਹੁਤ ਹੀ ਘੱਟ ਹਨ, ਇਸ ਲਈ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਯਕੀਨੀ ਕਰੇ।  ਇਸਦੇ ਨਾਲ ਹੀ ਉਕਤ ਹਿੰਸਕ ਘਟਨਾ ਵਿਚ ਪੰਜਾਬ ਪੁਲਿਸ ਦੇ ਡੀ.ਐਸ.ਪੀ ਮੋਹਿਤ ਅਗਰਵਾਲ ਸਮੇਤ ਕਈ ਅਧਿਕਾਰੀਆਂ ਦੀ ਸ਼ਲਾਘਾ ਯੋਗ ਭੂਮਿਕਾ ਦੀ ਸਮੂਹ ਸ਼ਿਵ ਦੇਣਾ ਵਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੇ ਬਹਾਦਰ ਪੁਲਿਸ ਅਫਸਰਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।

ਸ਼ਿਵ ਸੈਨਾ ਹਿੰਦੁਸਤਾਨ ਦੇ ਸੁਪਰੀਮੋ ਪਵਨ ਗੁਪਤਾ ਨੇ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਪੁਲਿਸ ਵੱਲੋਂ ਮਾਲ ਰੋਡ ਉਤੇ ਲਗਾਏ ਬੈਰੀਕੇਟਸ ਹਟਾਉਣ ਲਈ ਕਿਹਾ  

 ਸ੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ‘ਤੇ ਹੋਏ ਹਮਲੇ ਦੀ ਘਟਨਾ ਤੋਂ ਬਾਅਦ ਮਾਲ ਰੋਡ ‘ਤੇ ਬੈਰੀਕੇਟਸ ਲਗਾ ਕੇ ਜੋ ਘੇਰਾਬੰਦੀ ਕੀਤੀ ਗਈ ਸੀ, ਉਸ ਨਾਲ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਸ਼ਰਧਾਲੂਆਂ ਨੂੰ ਮੱਥਾ ਟੇਕਣ ਜਾਣ ਵਿਚ ਪ੍ਰੇਸ਼ਾਨੀ ਹੋ ਰਹੀ ਸੀ ਅਤੇ ਭਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀਆਂ ਖ਼ਬਰਾਂ ਮਿਲਣ ਕਾਰਨ ਸ਼ਿਵ ਸੈਨਾ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਾਲ ਰੋਡ ਵਾਲਾ ਰਸਤਾ ਖੁਲ੍ਹਵਾਇਆ। ਇਸ ਮੌਕੇ ਬੋਲਦਿਆਂ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਹਿੰਦੂ ਸਮਾਜ ਅਤੇ ਸ਼ਰਧਾਲੂਆਂ ਨੂੰ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ ਪੂਜਾ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੇ ਡਰ ਦੇ ਮਾਹੌਲ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਅਤੇ ਮੰਦਰ ਵਿਖੇ ਸੁਰੱਖਿਆ ਦਾ ਮਾਹੌਲ ਹੋਣਾ ਚਾਹੀਦਾ ਹੈ, ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ, ਇਸ ਵਿੱਚ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਬੇਲੋੜੀ ਬੇਰੀਕੇਟਿੰਗ ਖੋਲ੍ਹੀ ਜਾਵੇ ਕਿਉਂਕਿ ਸ੍ਰੀ ਕਾਲੀ ਮਾਤਾ ਮੰਦਰ ਦੀ ਇਸ ਪ੍ਰਕਾਰ ਦੀ ਘੇਰਾਬੰਦੀ ਨੂੰ ਕਿਸੇ ਵੀ ਹਾਲਾਤ ਠੀਕ ਨਹੀਂ ਠਹਿਰਾਇਆ ਜਾ ਸਕਦਾ।

ਕਿਸੇ ਵੀ ਸਿੱਖ ਸਮੁਦਾਏ ਜਾਂ ਸਿੱਖ ਆਗੂ ਵੱਲੋਂ ਕਾਲੀ ਦੇਵੀ ਮੰਦਿਰ ਵਿਖੇ ਹੋਏ ਹਮਲੇ ਦੀ ਨਿਖੇਧੀ ਨਾ ਕਰਨ ‘ਤੇ ਜਤਾਈ ਭਾਰੀ ਚਿੰਤਾ

ਸ਼ਿਵ ਸੈਨਾ ਹਿੰਦੁਸਤਾਨ ਜਿਲ੍ਹਾ ਪਟਿਆਲਾ ਦੀ ਮੀਟਿੰਗ ਵਿੱਚ ਇਸ ਗੱਲ ‘ਤੇ ਵੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਕਿ ਨਿਹੰਗ ਪਹਿਰਾਵੇ ਵਿੱਚ ਸ਼੍ਰੀ ਕਾਲੀ ਮਾਤਾ ਅਤੇ ਦੁਰਗਾ ਮਾਤਾ ਦਾ ਅਪਮਾਨ ਕਰਨ ਵਾਲੇ ਵਿਅਕਤੀ ਦੀ ਕਿਸੇ ਵੀ ਸਿੱਖ ਵਿਦਵਾਨ, ਸਿੱਖ ਆਗੂ, ਸਿੱਖ ਸੰਗਠਨ ਨੇ ਉਕਤ ਘਟਨਾ ਦੀ ਨਿੰਦਾ ਨਹੀਂ ਕੀਤੀ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿੱਚ ਉਸ ਵਿਅਕਤੀ ਦਾ ਸਮਾਜਿਕ ਬਾਈਕਾਟ ਕਰਨ ਦੀ ਕੋਈ ਗੱਲ ਹੋਈ। ਜਦੋਂ ਕਿ ਹਿੰਦੂ ਸਮਾਜ ਨੇ ਹਮੇਸ਼ਾ ਅੱਗੇ ਆ ਕੇ ਹਰੇਕ ਧਰਮ, ਵਰਗ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਜਾਂ ਗੁਰੂ ਸਾਹਿਬਾਨ ਜਾਂ ਸਿੱਖੀ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਅਤੇ ਬੇਅਦਬੀ ਕਰਨ ਵਾਲੇ ਦਾ ਹਮੇਸ਼ਾ ਸਖ਼ਤ ਵਿਰੋਧ ਕੀਤਾ ਹੈ।


  ਪਾਵਨ ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਕੁਝ ਜਥੇਬੰਦੀਆਂ ਨੇ ਪੰਜਾਬ ਵਿੱਚ ਖਾਲਿਸਤਾਨ ਪੱਖੀ ਅਤੇ ਗੜਬੜੀ ਦੇ ਮੁੱਦੇ ‘ਤੇ ਬਲਜਿੰਦਰ ਸਿੰਘ ਪਰਵਾਨਾ ਨੂੰ ਸਮਰਥਨ ਦਿੱਤਾ ਹੈ, ਉਸ ਦੀ ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ ਵਿੱਚ ਸਖ਼ਤ ਨਿਖੇਧੀ ਕੀਤੀ ਗਈ ਅਤੇ ਚਿੰਤਾ ਪ੍ਰਗਟਾਈ ਗਈ ਕਿ ਅਜਿਹੀ ਹਮਾਇਤ ਨਾਲ ਪੰਜਾਬ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਸ਼ਾਂਤੀ ਅਤੇ ਭਾਈਚਾਰੇ ਲਈ ਵੱਡਾ ਖ਼ਤਰਾ ਹੈ।  ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਤੇ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
   ਉਨ੍ਹਾਂ ਨੇ ਅੱਗੇ ਕਿਹਾ ਕਿ ਕੁਝ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਸ਼ਿਵ ਸੈਨਾ ਦੇ ਨੇਤਾਵਾਂ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ‘ਤੇ ਸਵਾਲ ਚੁੱਕ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਹਟਾਇਆ ਜਾਵੇ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ਿਵ ਸੈਨਾ ਦੇ ਨੇਤਾ ਉਨ੍ਹਾਂ ਦੇ ਗ਼ਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜੇਕਰ ਹਿੰਦੂ ਸੰਗਠਨਾਂ ਦੇ ਆਗੂਆਂ ਦੀ ਸੁਰੱਖਿਆ ਪ੍ਰਬੰਧ ਵਿਵਸਥਾ ਹਟਾ ਲਈ ਜਾਂਦੀ ਹੈ ਤਾਂ ਉਨ੍ਹਾਂ ਦੀ ਹੱਤਿਆ ਕਰਨਾ ਸੌਖਾ ਹੋ ਜਾਵੇਗਾ ਅਤੇ  ਕੋਈ ਵੀ ਲੋਕਤੰਤਰੀ ਢੰਗ ਨਾਲ ਉਨ੍ਹਾਂ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ ਅਤੇ ਉਹ ਮਨਮਾਨੇ ਢੰਗ ਨਾਲ ਆਪਣੇ ਧਰਮ ਤੇ ਦੇਸ਼ ਵਿਰੋਧੀ  ਏਜੰਡੇ ‘ਤੇ ਕੰਮ ਕਰ ਸਕਦੇ ਹਨ।  ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਮੇਸ਼ਾ ਕੰਮ ਕਰੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਹੈ।
   ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪਵਨ ਗੁਪਤਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਿੱਚ ਫੇਰਬਦਲ ਤੋਂ ਬਾਅਦ ਆਈ.ਜੀ.ਪਟਿਆਲਾ ਐਸ.ਐਸ.ਪੀ.ਪਟਿਆਲਾ ਅਤੇ ਉਹਨਾਂ ਦੀ ਸਮੁੱਚੀ ਟੀਮ ਪਟਿਆਲਾ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਜੋਰਦਾਰ ਉਪਰਾਲੇ ਕਰ ਰਹੀ ਹੈ, ਜਿਸਦਾ ਸ਼ਿਵ ਸੈਨਾ ਹਿੰਦੁਸਤਾਨ ਪੂਰਨ ਸਮਰਥਨ ਕਰਦੀ ਹੈ, ਪਰ ਨਾਲ ਹੀ ਇਹ ਵੀ. ਮੰਗ ਕਰਦੀ ਹੈ ਕਿ ਜਿਸ ਨਿਹੰਗ ਪਹਿਰਾਵੇ ਵਿਚ ਮਾਂ ਕਾਲੀ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ, ਉਸ ਨੂੰ ਬਿਨਾਂ ਦੇਰੀ ਤੋਂ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਤੇ ਆਈਜੀ ਪਟਿਆਲਾ ਨਾਲ ਗੱਲ ਕਰਨ ‘ਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਮਾਂ ਕਾਲੀ ਦਾ ਅਪਮਾਨ ਕਰਨ ਵਾਲੇ ਨਿਹੰਗ ਪਹਿਰਾਵੇ ਵਾਲੇ ਵਿਅਕਤੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪਵਨ ਗੁਪਤਾ ਨੇ ਕਿਹਾ ਕਿ ਬੀਤੀ 29 ਅਪ੍ਰੈਲ ਨੂੰ ਪਟਿਆਲਾ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੂੰ ਸਹੀ ਢੰਗ ਨਾਲ ਨਾ ਸੰਭਾਲਣ ਕਾਰਨ ਪੰਜਾਬ ਸਰਕਾਰ ਨੇ ਤੁਰੰਤ ਪੰਜਾਬ ਪੁਲਿਸ ਦੇ ਜ਼ਿਲ੍ਹਾ ਪਟਿਆਲਾ ਦੇ ਉੱਚ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਸਨ ਪਰ ਪ੍ਰਸ਼ਾਸਨ ਪੱਧਰ ਉਤੇ ਅਜੇ ਵੀ ਸਰਕਾਰ ਵੱਲੋਂ ਢੁਕਵੀਂ ਕਾਰਵਾਈ ਦੇਖਣ ਨੂੰ ਨਹੀਂ ਮਿਲੀ। 

    ਹਿਮਾਚਲ ਵਿਧਾਨ ਸਭਾ ਕੰਪਲੈਕਸ ਧਰਮਸ਼ਾਲਾ ਵਿਖੇ ਖਾਲਿਸਤਾਨੀ ਝੰਡੇ ਲਹਿਰਾਉਣ ਦੇ ਮਾਮਲੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪਾਵਨ ਗੁਪਤਾ ਨੇ ਕਿਹਾ ਕਿ ਹਿਮਾਚਲ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੱਧ ਤੋਂ ਵੱਧ ਚੌਕਸੀ ਵਰਤਣੀ ਚਾਹੀਦੀ ਹੈ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਦੇ ਹੋਏ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਉਤੇ  ਸ਼ਿਕੰਜਾ ਕੱਸਣਾ ਬਹੁਤ ਜ਼ਰੂਰੀ ਹੈ।

ਪਟਿਆਲਾ ਦੇ ਪ੍ਰਸਿੱਧ ਕਲੀ ਦੇਵੀ ਮੰਦਰ ਉਤੇ ਹੋਏ ਹਮਲੇ ਦੇ ਮਾਮਲੇ ਵਿਚ ਸ਼ਿਵ ਸੈਨਾ ਹਿੰਦੁਸਤਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਅਤੇ ਹੋਰ ਆਗੂ। *Newsline Express*

Related Articles

Leave a Comment