ਪਟਿਆਲਾ, 11 ਮਈ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਪਟਿਆਲਾ ਦੇ ਜ਼ੇਲ੍ਹ ਰੋਡ ਦੇ ਨੇੜੇ ਹਨੁੰਮਾਨ ਮੰਦਰ ‘ਚ 2 ਸੰਨਿਆਸੀਆਂ ਦੀ ਭੇਦ ਭਰੇ ਹਲਾਤਾਂ ‘ਚ ਮੌਤ ਹੋ ਗਈ। ਮੌਤ ਤੋਂ ਬਾਦ ਦੋਨਾਂ ਦੀਆਂ ਲਾਸ਼ਾਂ ਨੂੰ ਮੰਦਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦੱਬਿਆ ਜਾ ਰਿਹਾ ਸੀ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਇਤਲਾਹ ਕਰ ਦਿੱਤੀ ਤੇ ਪੁਲਿਸ ਫੋਰੈਂਸਿਕ ਟੀਮ ਨਾਲ ਮੌਕੇ ‘ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸੈਂਪਲ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਮੋਹਿਤ ਅਗਰਵਾਲ ਨੇ ਦਸਿਆ ਕਿ 2 ਵਿਅਕਤੀਆਂ ਦੀ ਮੌਤ ਹੋਈ ਹੈ। ਜਦ ਅਸੀਂ ਮੌਕੇ ‘ਤੇ ਪਹੁੰਚੇ ਤਾਂ ਇੱਥੇ ਮਿੱਟੀ ਪੁੱਟੀ ਹੋਈ ਸੀ ਤੇ ਲਾਸ਼ਾਂ ਦੱਬਣ ਲਈ ਲੋਕ ਤਿਆਰ ਸੀ ਅਤੇ ਅਸੀਂ ਜਦੋਂ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਪਰ ਅਸੀਂ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਪੋਸਟਮਾਰਟਮ ਕਰਵਾਇਆ ਜਾਵੇ।
ਇਸ ਮਗਰੋਂ ਦੋਵਾਂ ਹੀ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੋਰਚਰੀ ਘਰ ਵਿਖੇ ਪੋਸਟਮਾਰਟਮ ਦੇ ਲਈ ਭੇਜਿਆ ਗਿਆ। ਡੀਐਸਪੀ ਨੇ ਕਿਹਾ ਕਿ ਹਾਲੇ ਤੱਕ ਕੁਝ ਵੀ ਨਹੀਂ ਦੱਸ ਸਕਦੇ ਕੀ ਇਹ ਮੌਤ ਅਚਾਨਕ ਹੋਈ ਹੈ ਜਾਂ ਕੋਈ ਹਾਦਸਾ ਹੈ ਫਿਲਹਾਲ ਇਹ ਇਕ ਇਨਵੈਸਟੀਗੇਸ਼ਨ ਦਾ ਵਿਸ਼ਾ ਹੈ ਅਤੇ ਉਸ ਤੋਂ ਬਾਦ ਹੀ ਕੁਝ ਪਤਾ ਲੱਗੇਗਾ।
previous post