newslineexpres

Home Chandigarh ???? ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਪਟਿਆਲਾ ਹਿੰਸਾ ਦੌਰਾਨ ਸ੍ਰੀ ਦੁਰਗਾ ਮਾਤਾ ਲਈ ਮਾੜੀ ਸ਼ਬਦਾਵਲੀ ਬੋਲਣ ਵਾਲਾ ਨਿਹੰਗ ਪਟਿਆਲਾ ਪੁਲਿਸ ਵੱਲੋਂ ਗਿਰਫ਼ਤਾਰ

???? ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ; ਪਟਿਆਲਾ ਹਿੰਸਾ ਦੌਰਾਨ ਸ੍ਰੀ ਦੁਰਗਾ ਮਾਤਾ ਲਈ ਮਾੜੀ ਸ਼ਬਦਾਵਲੀ ਬੋਲਣ ਵਾਲਾ ਨਿਹੰਗ ਪਟਿਆਲਾ ਪੁਲਿਸ ਵੱਲੋਂ ਗਿਰਫ਼ਤਾਰ

by Newslineexpres@1
ਐਸਐਸਪੀ ਪਟਿਆਲਾ ਸ੍ਰੀ ਦੀਪਕ ਪਾਰੀਕ, ਆਈਪੀਐਸ

???? ਪਟਿਆਲਾ ਹਿੰਸਾ ਦੌਰਾਨ ਸ੍ਰੀ ਦੁਰਗਾ ਮਾਤਾ ਲਈ ਮਾੜੀ ਸ਼ਬਦਾਵਲੀ ਬੋਲਣ ਵਾਲਾ ਨਿਹੰਗ ਪਟਿਆਲਾ ਪੁਲਿਸ ਵੱਲੋਂ ਗਿਰਫ਼ਤਾਰ

???? ਐਸਐਸਪੀ ਦੀਪਕ ਪਾਰੀਕ਼ ਦੇ ਨਿਰਦੇਸ਼ਾਂ ਉਤੇ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਜਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਕੀਤਾ ਦੋਸ਼ੀ ਨੂੰ ਗ੍ਰਿਫਤਾਰ

???? ਹਿਮਾਚਲ ਪ੍ਰਦੇਸ਼ ਦੇ ਪਾਉਂਟਾ ਸਾਹਿਬ ਦੇ ਰਹਿਣ ਵਾਲੇ ਕਥਿਤ ਦੋਸ਼ੀ ਦੇ ਹਨ ਚਾਰ ਨਾਮ : ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਵਾਸੀ ਪਿੰਡ ਹੀਰੋ ਖੁਰਦ ਜਿਲ੍ਹਾ ਮਾਨਸਾ ਹਾਲ ਵਾਸੀ ਪਾਉਂਟਾ ਸਾਹਿਬ

ਪਟਿਆਲਾ, 18 ਮਈ – ਵਰਮਾ, ਸੁਰਜੀਤ ਗਰੋਵਰ, ਰਜਨੀਸ਼, ਨਿਊਜ਼ਲਾਈਨ ਐਕਸਪ੍ਰੈਸ – ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ  ਪਟਿਆਲਾ ਹਿੰਸਾ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੂੰ ਅੱਜ ਬਹੁਤ ਵੱਡੀ ਸਫਲਤਾ ਮਿਲੀ ਹੈ।  ਬੀਤੀ 28 ਮਈ ਨੂੰ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਹੋਈ ਹਿੰਸਕ ਘਟਨਾ ਦੇ ਦੌਰਾਨ ਫੁਹਾਰਾ ਚੌਕ ਪਟਿਆਲਾ ਵਿਖੇ ਇਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ, ਵੱਲੋਂ ਸ੍ਰੀ ਦੁਰਗਾ ਮਾਤਾ ਦੇ ਖਿਲਾਫ ਕਾਫੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਇੱਕ ਵੀਡੀਓ ਇੰਟਰਨੈੱਟ ਤੇ ਵਾਇਰਲ ਹੋਈ ਸੀ ਜਿਸ ਸਬੰਧੀ ਮੁਕੱਦਮਾ ਨੰਬਰ 83 ਮਿਤੀ 01.05.2022 ਅਧੀਨ ਧਾਰਾ 153- ਏ, 295-ਏ ਹਿੰ : ਦੰ : ਥਾਣਾ ਸਿਵਲ ਲਾਇਨ ਦਰਜ ਕਰਕੇ ਤਫਤੀਸ ਆਰੰਭ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ੍ਰੀ ਮੁਖਵਿੰਦਰ ਸਿੰਘ ਛੀਨਾਂ,  ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੀ ਸੁਪਰਵਿਜ਼ਨ ਵਿੱਚ ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਸ੍ਰੀ ਵਜ਼ੀਰ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਸ੍ਰੀ ਅਜੈਪਾਲ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ,  ਡਿਟੈਕਟਿਵ ਪਟਿਆਲਾ, ਸ੍ਰੀ ਕ੍ਰਿਸ਼ਨ ਕੁਮਾਰ ਪਾਂਥੇ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਸ੍ਰੀ ਜਸਵਿੰਦਰ ਸਿੰਘ ਟਿਵਾਣਾ,  ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜਨ ਘਨੌਰ ਦੀ ਅਗਵਾਈ ਹੇਠ ਇੰਸਪੈਕਟਰ ਸ. ਸ਼ਮਿੰਦਰ ਸਿੰਘ, ਇੰਚਾਰਜ, ਸੀ.ਆਈ.ਏ ਸਟਾਫ ਪਟਿਆਲਾ ਦੀਆਂ ਟੀਮਾਂ ਬਣਾ ਕੇ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਵਿੱਚ ਪੰਜਾਬ ਪੁਲਿਸ ਦੀਆਂ ਵੱਖ ਵੱਖ ਯੂਨਿਟਾਂ ਦੀ ਮਦਦ ਲਈ ਗਈ। ਇਸ ਮਾਮਲੇ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਸ੍ਰੀ ਦੀਪਕ ਪਾਰਕ ਨੇ ਦੱਸਿਆ ਕਿ ਇਸ ਕੇਸ ਵਿੱਚ ਲੋੜੀਂਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਸੀ.ਆਈ.ਏ ਸਟਾਫ ਪਟਿਆਲਾ ਦੀਆਂ ਵੱਖ ਵੱਖ ਟੀਮਾਂ ਵੱਲੋਂ ਮਹਾਰਾਸ਼ਟਰਾ, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਤਲਾਸ਼ ਕੀਤੀ ਗਈ ਅਤੇ  ਸੀ.ਆਈ.ਏ ਸਟਾਫ ਪਟਿਆਲਾ ਦੀ ਟੀਮ ਵੱਲੋਂ ਲਗਾਤਾਰ 7 ਦਿਨਾਂ ਦੀ ਤਲਾਸ਼ ਉਪਰੰਤ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਵਾਸੀ ਪਿੰਡ ਹੀਰੋ ਖੁਰਦ ਜਿਲ੍ਹਾ ਮਾਨਸਾ ਹਾਲ ਵਾਸੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਦਾ ਨਾਮ ਸਾਹਮਣੇ ਆਇਆ, ਜਿਸ ਨੂੰ ਗ੍ਰਿਫਤਾਰ ਕਰਨ ਲਈ ਇਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ  ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਉਕਤ ਸਬੰਧੀ ਜਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਿਖੇ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ ਜਿਸ ‘ਤੇ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਵੱਲੋਂ ਸਮੇਤ ਪੁਲਿਸ ਪਾਰਟੀ ਅੱਜ ਮਿਤੀ 18.05.2022 ਨੂੰ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਨੂੰ ਜਿਲ੍ਹਾ ਮੰਡੀ ਦੇ ਪਿੰਡ ਰੰਧਾੜਾ, ਮੰਡੀ ਤੋਂ ਰਿਵਾਲਸਰ ਰੋਡ, ਥਾਣਾ ਸਦਰ ਮੰਡੀ (ਹਿਮਾਚਲ ਪ੍ਰਦੇਸ) ਤੋਂ ਗ੍ਰਿਫਤਾਰ ਕਾਰਨ ਵਿੱਚ ਸਫਲਤਾ ਹਾਸਿਲ ਹੋਈ।

   ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਉਕਤ ਦੀ ਮੁਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਪਿੰਡ ਹੀਰੋ ਖੁਰਦ ਜਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ ਅਤੇ ਕੁੱਝ ਸਮਾਂ ਬਠਿੰਡਾ ਵਿਖੇ ਰਹਿੰਦਾ ਰਿਹਾ ਹੈ, ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। *Newsline Express*

Related Articles

Leave a Comment