????ਪਟਿਆਲਾ ਵਿੱਚ ਹੋਏ ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਝਗੜੇ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਫੈਸਲਾ ਅੱਜ
???? ਇੱਕ ਛੋਟੇ ਝਗੜੇ ਵਿੱਚ ਹੋਈ ਹੱਥੋਪਾਈ ਤੋਂ ਬਾਅਦ ਇਕ ਵਿਅਕਤੀ ਦੀ ਹੋ ਗਈ ਸੀ ਮੌਤ
???? ਪਹਿਲਾਂ ਹੀ ਸੁਪਰੀਮ ਕੋਰਟ ਨੇ ਜੁਰਮਾਨਾ ਲਗਾ ਕੇ ਸਿੱਧੂ ਨੂੰ ਕੀਤਾ ਹੋਇਆ ਹੈ ਬਰੀ
ਪਟਿਆਲਾ, 19 ਮਈ – ਨਿਊਜ਼ਲਾਈਨ ਐਕਸਪ੍ਰੈਸ –
ਪ੍ਰਸਿੱਧ ਕ੍ਰਿਕਟ ਖਿਡਾਰੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਲ 1988 ਵਿੱਚ ਨਵਜੋਤ ਸਿੱਧੂ ਦਾ ਪਟਿਆਲਾ ਵਿਚ ਪਾਰਕਿੰਗ ਨੂੰ ਲੈ ਕੇ 65 ਸਾਲਾ ਬਜੁਰਗ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ ਜਿਸ ਦੌਰਾਨ ਹੱਥੋਪਾਈ ਵੀ ਹੋਈ ਸੀ। ਝਗੜੇ ਤੋਂ ਬਾਅਦ ਇਲਾਜ ਦੌਰਾਨ ਬਜੁਰਗ ਦੀ ਮੌਤ ਹੋ ਗਈ ਸੀ। ਅਦਾਲਤ ਵਿੱਚ ਚੱਲਦੇ ਕੇਸ ਦੋਰਾਨ ਮਾਣਯੋਗ ਸੁਪਰੀਮ ਕੋਰਟ ਨੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਸੀ, ਪ੍ਰੰਤੂ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਪਾਈ ਗਈ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸਜਾ ਘੱਟ ਹੈ।
ਇਸੇ ਮਾਮਲੇ ਵਿੱਚ ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਜਾਣਾ ਹੈ।
Newsline Express